ਬੰਦ ਕਰੋ

ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 12 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ 

ਪ੍ਰਕਾਸ਼ਨ ਦੀ ਮਿਤੀ : 10/03/2026
12 candidates selected for jobs in placement camp at MCC-cum-District Employment and Commerce Bureau Rupnagar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 

ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 12 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ 

ਰੂਪਨਗਰ, 10 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਆਦਿਤਿਆ ਬਿਰਲਾ ਕੈਪੀਟਲ ਲਿਮਟਿਡ ਕੰਪਨੀ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਗਈ। ਉਨ੍ਹਾਂ ਕੰਪਨੀ ਵੱਲੋਂ ਇਸ ਕੈਂਪ ਵਿੱਚ ਰੈਗੂਲਰ ਅਤੇ ਫੁੱਲ ਟਾਈਮ ਰੋਲ ਦੋਵੇਂ ਤਰ੍ਹਾਂ ਦੀਆਂ ਅਸਾਮੀਆਂ ਭਰੀਆਂ ਗਈਆਂ। 

ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਏਜੰਸੀ ਮੈਨੇਜਰ (ਦਫ਼ਤਰ ਵਿੱਚ ਬੈਠਣ ਵਾਲੀ ਨੌਕਰੀ) ਦੀਆਂ 13 ਅਤੇ ਕਾਰਜਕਾਰੀ ਸ਼ਾਖਾ ਰਿਲੇਸ਼ਨਸ਼ਿਪ ਅਫਸਰ ਦੀਆਂ 11 ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ 3.5 ਲੱਖ ਸਾਲਾਨਾ + ਪ੍ਰੋਤਸਾਹਨ ਮਿਲੇਗਾ। ਨੌਕਰੀ ਦਾ ਸਥਾਨ: ਰੂਪਨਗਰ, ਸ਼੍ਰੀ ਆਨੰਦਪੁਰ ਸਾਹਿਬ ਮੋਹਾਲੀ, ਚੰਡੀਗੜ੍ਹ ਟ੍ਰਾਈਸਿਟੀ ਹੈ। 

ਯੰਗ ਪ੍ਰੋਫੈਸ਼ਨਲ ਮਿਸ ਕੰਚਨ ਪਾਂਡੇ ਨੇ ਦੱਸਿਆ ਕਿ ਇਸ ਕੈਂਪ ਵਿੱਚ 29 ਉਮੀਦਵਾਰਾਂ ਨੇ ਭਾਗ ਲਿਆ ਅਤੇ 12 ਉਮੀਦਵਾਰਾਂ ਦੀ ਚੋਣ ਹੋਈ। ਇਸ ਤੋਂ ਇਲਾਵਾ 19 ਉਮੀਦਵਾਰਾਂ ਨੂੰ ਅਗਲੇ ਗੇੜ ਦੀ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ।