ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 15 ਅਪ੍ਰੈਲ ਨੂੰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 15 ਅਪ੍ਰੈਲ ਨੂੰ
ਐਸ.ਐਮ.ਐਲ ਮਹਿੰਦਰਾ ਕੰਪਨੀ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ
ਰੂਪਨਗਰ, 13 ਅਪ੍ਰੈਲ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 15 ਅਪ੍ਰੈਲ 2026 ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਐਸ.ਐਮ.ਐਲ ਮਹਿੰਦਰਾ ਕੰਪਨੀ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੰਪਿਊਟਰ ਆਪ੍ਰੇਟਰ ਦੀਆਂ 5 ਅਸਾਮੀਆਂ ਲਈ ਕੇਵਲ ਇਸਤਰੀ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਮੀਦਵਾਰ ਦਸਵੀਂ/ਬਾਰਵੀਂ/ਕੋਈ ਵੀ ਗ੍ਰੈਜੂਏਟ/ਬੇਸਿਕ ਕੰਪਿਊਟਰ ਕੋਰਸ ਪਾਸ ਹੋਣੀ ਚਾਹੀਦੀ ਹੈ। ਉਮੀਦਵਾਰ ਦੀ ਟਾਈਪਿੰਗ ਸਪੀਡ ਚੰਗੀ ਹੋਣੀ ਚਾਹੀਦੀ ਹੈ। ਚੁਣੇ ਜਾਣ ਵਾਲੀ ਉਮੀਦਵਾਰ ਨੂੰ 15000/- ਪ੍ਰਤੀ ਮਹੀਨਾ ਤਨਖਾਹ ਅਤੇ ਬੋਨਸ ਮਿਲੇਗਾ।
ਸੁਰੱਖਿਆ ਗਾਰਡ ਦੀਆਂ 5 ਅਸਾਮੀਆਂ ਦੀ ਭਰਤੀ ਲਈ ਦਸਵੀਂ ਪਾਸ ਕੇਵਲ ਪੁਰਸ਼ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਮੀਦਵਾਰ ਦੀ ਉਚਾਈ-5’7″(ਘੱਟੋ-ਘੱਟ) ਹੋਣੀ ਚਾਹੀਦੀ ਹੈ। ਊਮੀਦਵਾਰ ਨੂੰ 13,000/- ਪ੍ਰਤੀ ਮਹੀਨਾ ਤਨਖਾਹ ਅਤੇ ਬੋਨਸ ਮਿਲੇਗਾ। ਉਮੀਦਵਾਰ ਦੀ ਉਮਰ 20 ਤੋਂ 55 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਸਾਬਕਾ ਸੈਨਿਕਾਂ ਨੂੰ ਸੁਰੱਖਿਆ ਗਾਰਡ ਦੀ ਅਸਾਮੀ ਲਈ ਤਰਜੀਹ ਦਿੱਤੀ ਜਾਵੇਗੀ।
ਫਰਿਸਕਿੰਗ ਚੈਕਰ ਦੀਆਂ 3 ਅਸਾਮੀਆਂ ਦੀ ਭਰਤੀ ਲਈ ਕੇਵਲ ਇਸਤਰੀ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਮੀਦਵਾਰ ਦੀ ਯੋਗਤਾ ਘੱਟੋ-ਘੱਟ ਦਸਵੀਂ ਪਾਸ ਹੋਣੀ ਚਾਹੀਦੀ ਹੈ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 13000/- ਪ੍ਰਤੀ ਮਹੀਨਾ ਤਨਖਾਹ + ਬੋਨਸ ਮਿਲੇਗਾ। ਨੌਕਰੀ ਕਰਨ ਦਾ ਸਥਾਨ ਰੂਪਨਗਰ ਹੈ। ਕੰਪਨੀ ਵੱਲੋਂ ਦੁਪਹਿਰ ਦਾ ਖਾਣਾ+ ਰਾਤ ਦਾ ਖਾਣਾ+ ਸਵੇਰ ਦਾ ਖਾਣਾ ਮੁਫ਼ਤ ਦਿੱਤਾ ਜਾਵੇਗਾ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਅਤੇ ਬਾਇਓ ਡਾਟਾ ਲੈਕੇ ਇੰਟਰਵਿਊ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।