ਐਸ.ਡੀ.ਐਮ. ਨੇ ਨੋਡਲ ਅਫਸਰਾਂ ਨਾਲ ਪਰਾਲੀ ਨਾ ਸਾੜਨ ਸਬੰਧੀ ਮੀਟਿੰਗ ਕੀਤੀ

ਐਸ.ਡੀ.ਐਮ. ਨੇ ਨੋਡਲ ਅਫਸਰਾਂ ਨਾਲ ਪਰਾਲੀ ਨਾ ਸਾੜਨ ਸਬੰਧੀ ਮੀਟਿੰਗ ਕੀਤੀ
ਸ੍ਰੀ ਚਮਕੌਰ ਸਾਹਿਬ, 25 ਸਤੰਬਰ: ਐਸ.ਡੀ.ਐਮ. ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੇ ਕਾਬੂ ਪਾਉਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਡਿਪਟੀ ਕਮਿਸ਼ਨਰ, ਰੂਪਨਗਰ ਵਲੋਂ ਜਿਲ੍ਹਾ ਲੈਵਲ ਤੇ ਕਲੱਸਟਰ ਵਾਈਜ਼ ਲਗਾਏ ਗਏ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਹਾਜ਼ਰ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਆਪ ਦੀਆਂ ਪਿੰਡ ਪੱਧਰ ‘ਤੇ ਫੀਲਡ ਵਿੱਚ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਲਈ ਆਪਣੇ-ਆਪਣੇ ਪਿੰਡਾਂ ਦੀ ਵੀਜਿਟ ਕਰਕੇ ਸਰਪੰਚ/ਪੰਚ ਅਤੇ ਹੋਰ ਮੋਹਤਵਰ ਕਿਸਾਨਾਂ ਨਾਲ ਤਾਲਮੇਲ ਕਰਕੇ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ਕਰਨ ਦੀ ਪੂਰਨ ਪਾਬੰਦੀ ਬਾਰੇ ਦੱਸਿਆ ਜਾਵੇ।
ਉਨ੍ਹਾਂ ਕਿਹਾ ਕਿ ਸਮੇਂ ਅਨੁਸਾਰ ਹੀ ਝੋਨੇ ਦੀ ਕਟਾਈ ਕੀਤੀ ਜਾਵੇ ਅਤੇ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਨਾ ਲੈ ਕੇ ਆਇਆ ਜਾਵੇ। ਜਿਸ ਨਾਲ ਕਿਸਾਨਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵਲੋਂ ਦਿੱਤੇ ਗਏ ਸਬਸਿਡੀ ਤੇ ਮਸ਼ੀਨਰੀ ਜਿਵੇਂ ਕਿ ਸੁਪਰਸੀਡਰ, ਬੇਲਰ ਆਦਿ ਮਸ਼ੀਨ ਮਾਲਕਾ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸਮੇਂ ਸਿਰ ਪਰਾਲੀ ਦਾ ਪ੍ਰਬੰਧ ਹੋ ਸਕੇ।
ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਮੈਪਿੰਗ ਕੀਤੇ ਗਏ ਬੇਲਰਾਂ ਦਾ ਨੰਬਰ ਸਬੰਧਤ ਪਿੰਡਾਂ ਦੇ ਕਿਸਾਨਾਂ ਨਾਲ ਸ਼ੇਅਰ ਕੀਤਾ ਜਾਵੇ ਤਾਂ ਜੋ ਉਹ ਆਸਾਨੀ ਨਾਲ ਆਪਣੇ ਖੇਤਾਂ ਨੂੰ ਜਲਦ ਤੋਂ ਜਲਦ ਖਾਲੀ ਕਰਾ ਸਕਣ ਅਤੇ ਅੱਗ ਲਗਾਉਣ ਵੱਲ ਨਾ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਜ਼ਰ ਸਨ।