ਐਸ.ਸੀ. ਲਾਭਪਾਤਰੀਆਂ ਲਈ 3 ਅਗਸਤ ਤੋਂ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਰੂਪਨਗਰ
ਐਸ.ਸੀ. ਲਾਭਪਾਤਰੀਆਂ ਲਈ 3 ਅਗਸਤ ਤੋਂ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ
30 ਜੁਲਾਈ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਰੂਪਨਗਰ ਵਿਖੇ ਕੀਤੇ ਜਾ ਸਕਦੇ ਹਨ ਅਰਜ਼ੀਆਂ ਜਮ੍ਹਾਂ
ਰੂਪਨਗਰ, 28 ਜੁਲਾਈ: ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਡੇਅਰੀ ਫਾਰਮਿੰਗ ਨੂੰ ਰੋਜ਼ੀ-ਰੋਟੀ ਦੇ ਸਾਧਨ ਵਜੋਂ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 3 ਅਗਸਤ ਤੋਂ 14 ਅਗਸਤ 2026 ਤੱਕ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਸਿਖਲਾਈ ਪ੍ਰੋਗਰਾਮ ਵਿਭਾਗ ਦੀਆਂ ਡੇਅਰੀ ਵਿਕਾਸ ਯੋਜਨਾਵਾਂ ਤਹਿਤ ਚਲਾਇਆ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ ਡੇਅਰੀ ਹਰਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਵਰਿਆਮ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮੰਤਵ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ਇਹ ਯੋਜਨਾ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਫ਼ਤ ਸਿਖਲਾਈ ਕੋਰਸ ਲਈ ਇੱਛੁਕ ਲਾਭਪਾਤਰੀ 30 ਜੁਲਾਈ ਤੱਕ ਆਪਣੇ ਅਰਜ਼ੀ ਫਾਰਮ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਰੂਪਨਗਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸੰਬਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਰੂਪਨਗਰ 01881-222028, ਸ. ਨਵਪੁਨੀਤ ਸਿੰਘ ਮਾਵੀ 82830-45015 ਤੇ ਸ੍ਰੀ ਨਿਸ਼ਚੰਚਲ ਠਾਕੁਰ 94644-89303 ਨਾਲ ਸੰਪਰਕ ਕੀਤਾ ਜਾ ਸਕਦਾ ਹੈ।