ਐਸ.ਸੀ ਸਿੱਖਿਆਰਥੀਆਂ ਲਈ 2 ਹਫਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ ਸ਼ੁਰੂ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਐਸ.ਸੀ ਸਿੱਖਿਆਰਥੀਆਂ ਲਈ 2 ਹਫਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ ਸ਼ੁਰੂ
ਰੂਪਨਗਰ, 01 ਸਤੰਬਰ: ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਨੂੰ ਰੋਜੀ ਰੋਟੀ ਵਜੋਂ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ 15 ਸਤੰਬਰ ਤੋਂ ਮੁਫਤ ਡੇਅਰੀ ਸਿਖਲਾਈ ਕੋਰਸ ਚਲਾਇਆ ਜਾਣਾ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਸ. ਹਰਵੰਤ ਸਿੰਘ ਨੇ ਦੱਸਿਆ ਕਿ ਕੈਬਿਨੇਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਸੂਬੇ ਦੇ ਖੇਤੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੱਲੋ ਪ੍ਰੇਰਿਤ ਕਰਨ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਮੁਫਤ ਡੇਅਰੀ ਸਿਖਲਾਈ ਕੋਰਸ 15 ਤੋਂ 26 ਸਤੰਬਰ ਤੱਕ ਚਲਾਇਆ ਜਾਣਾ ਹੈ ਅਤੇ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਰੂਪਨਗਰ ਵਿਖੇ 3 ਸਤੰਬਰ ਤੱਕ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ।