ਬੰਦ ਕਰੋ

ਐੱਮ.ਸੀ.ਸੀ.-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨ ਦੀ ਮਿਤੀ : 16/07/2026
Placement camp at MCC-cum-District Employment and Business Bureau Rupnagar today

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਐੱਮ.ਸੀ.ਸੀ.-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 16 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ 17 ਜੁਲਾਈ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐੱਮ.ਸੀ.ਸੀ.-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।

ਇਸ ਸੰਬਧੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਫਸਰ ਸ. ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਬੀ. ਐਨਰਜੀ ਸੋਲਿਊਸ਼ਨਜ਼ ਵੱਲੋਂ ਟੈਕਨੀਸ਼ੀਅਨ ਦੀਆਂ 2 ਅਸਾਮੀਆਂ ਲਈ 18 ਤੋਂ 40 ਸਾਲ ਉਮਰ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ 12,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦੇ ਨਾਲ ਪੈਟਰੋਲ ਭੱਤਾ ਦਿੱਤਾ ਜਾਵੇਗਾ। ਇਸੇ ਕੰਪਨੀ ਵੱਲੋਂ ਇਲੈਕਟ੍ਰੀਸ਼ੀਅਨ ਦੀਆਂ 2 ਅਸਾਮੀਆਂ ਲਈ ਬਾਰਵੀਂ, ਆਈ.ਟੀ.ਆਈ. ਜਾਂ ਡਿਪਲੋਮਾ ਪਾਸ 18 ਤੋਂ 40 ਸਾਲ ਉਮਰ ਦੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਨੂੰ 12,000 ਤੋਂ 15,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦੇ ਨਾਲ ਇਨਸੈਂਟਿਵ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਆਫ਼ਿਸ ਬੁਆਏ ਦੀ ਇੱਕ ਅਸਾਮੀ ਲਈ 18 ਤੋਂ 60 ਸਾਲ ਉਮਰ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ, ਜਿਸ ਲਈ 10,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਨਿਰਧਾਰਤ ਹੈ। ਇਨ੍ਹਾਂ ਸਾਰੀਆਂ ਅਸਾਮੀਆਂ ਲਈ ਨੌਕਰੀ ਕਰਨ ਦਾ ਸਥਾਨ ਰੂਪਨਗਰ ਰਹੇਗਾ।

ਉਨ੍ਹਾਂ ਦੱਸਿਆ ਕਿ ਸਟਾਰ ਹੈਲਥ ਐਂਡ ਅਲਾਈਡ ਇੰਸ਼ੋਰੈਂਸ ਕੰਪਨੀ ਵੱਲੋਂ ਸੇਲਜ਼ ਮੈਨੇਜਰ ਅਤੇ ਏਜੰਸੀ ਡਿਵੈਲਪਮੈਂਟ ਮੈਨੇਜਰ ਦੀਆਂ ਕੁੱਲ 6 ਅਸਾਮੀਆਂ (ਰੂਪਨਗਰ-4 ਅਤੇ ਸ੍ਰੀ ਚਮਕੌਰ ਸਾਹਿਬ-2) ਲਈ ਬਾਰਵੀਂ ਜਾਂ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ 2.25 ਲੱਖ ਤੋਂ 3 ਲੱਖ ਰੁਪਏ ਸਾਲਾਨਾ ਸੀ.ਟੀ.ਸੀ. ਦਿੱਤੀ ਜਾਵੇਗੀ। ਬੀਮਾ ਖੇਤਰ ਵਿੱਚ 1 ਤੋਂ 2 ਸਾਲ ਦਾ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ, ਹਾਲਾਂਕਿ ਫਰੈਸ਼ਰ ਉਮੀਦਵਾਰ ਵੀ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਹੋਰ ਦੱਸਿਆ ਕਿ ਪੀ. ਐਂਡ ਆਰ. ਇੰਫਰਾਪ੍ਰੋਜੈਕਟਸ ਲਿਮਿਟਡ ਵੱਲੋਂ ਸੀ.ਐੱਨ.ਸੀ. ਆਪਰੇਟਰ ਦੀਆਂ 10 ਅਸਾਮੀਆਂ ਲਈ ਆਈ.ਟੀ.ਆਈ. ਜਾਂ ਡਿਪਲੋਮਾ ਪਾਸ 18 ਤੋਂ 40 ਸਾਲ ਉਮਰ ਦੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ 15,000 ਤੋਂ 17,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਇਸੇ ਕੰਪਨੀ ਵੱਲੋਂ ਮਕੈਨੀਕਲ ਇੰਜੀਨੀਅਰ ਦੀਆਂ 4 ਅਸਾਮੀਆਂ ਲਈ ਮਕੈਨੀਕਲ ਇੰਜੀਨੀਅਰਿੰਗ ਵਿੱਚ ਡਿਪਲੋਮਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ, ਜਿਨ੍ਹਾਂ ਨੂੰ 12,000 ਤੋਂ 15,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਹੀ ਯੋਗ ਹੋਣਗੇ।

ਸ. ਪ੍ਰਭਜੋਤ ਸਿੰਘ ਨੇ ਕਿਹਾ ਕਿ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਹੋਵੇਗੀ। ਉਨ੍ਹਾਂ ਇੱਛੁਕ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਬਾਇਓਡਾਟਾ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਮੇਂ ਸਿਰ ਕੈਂਪ ਵਿੱਚ ਪਹੁੰਚਣ। ਵਧੇਰੇ ਜਾਣਕਾਰੀ ਲਈ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।