ਐੱਸਸੀ ਕਮਿਸ਼ਨ ਸੰਵਿਧਾਨਕ ਹੱਕਾਂ ਦੀ ਰੱਖਿਆ ਅਤੇ ਪੀੜਤ ਵਰਗਾਂ ਨੂੰ ਨਿਆਂ ਦੇਣ ਲਈ ਵਚਨਬੱਧ – ਚੇਅਰਮੈਨ ਜਸਵੀਰ ਸਿੰਘ ਗੜ੍ਹੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਐੱਸਸੀ ਕਮਿਸ਼ਨ ਸੰਵਿਧਾਨਕ ਹੱਕਾਂ ਦੀ ਰੱਖਿਆ ਅਤੇ ਪੀੜਤ ਵਰਗਾਂ ਨੂੰ ਨਿਆਂ ਦੇਣ ਲਈ ਵਚਨਬੱਧ – ਚੇਅਰਮੈਨ ਜਸਵੀਰ ਸਿੰਘ ਗੜ੍ਹੀ
ਰੂਪਨਗਰ, 14 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅੱਜ ਰੂਪਨਗਰ ਨੇੜਲੇ ਪਿੰਡ ਅਬਿਆਣਾ ਕਲਾਂ ਵਿਖੇ ਮਾਸਟਰ ਰਾਮਪਾਲ ਅਬਿਆਣਾ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਮਾਸਟਰ ਰਾਮਪਾਲ ਅਬਿਆਣਾ ਵੱਲੋਂ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਕਿਹਾ ਕਿ ਅਨੂਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਸੰਵਿਧਾਨਕ ਹੱਕਾਂ ਦੀ ਰੱਖਿਆ ਅਤੇ ਪੀੜਤ ਵਰਗਾਂ ਨੂੰ ਨਿਆਂ ਦੇਣ ਲਈ ਵਚਨਬੱਧ ਹੈ। ਚੇਅਰਮੈਨ ਗੜ੍ਹੀ ਨੇ ਕਿਹਾ ਕਿ ਸੰਵਿਧਾਨ ਦੇ ਆਰਟੀਕਲ 14, 15, 16 ਅਤੇ 17 ਜਾਤੀ, ਧਰਮ, ਲਿੰਗ, ਨਸਲ ਅਤੇ ਜਨਮ ਸਥਾਨ ਦੇ ਆਧਾਰ ‘ਤੇ ਭੇਦਭਾਵ ਨੂੰ ਪੂਰੀ ਤਰ੍ਹਾਂ ਰੋਕਦੇ ਹਨ।
ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਭਵਿੱਖ ਵਿੱਚ ਵੀ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ, ਨਿਆਂ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਅਨੂਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਹਰ ਸਮੇਂ ਤੁਹਾਡੇ ਨਾਲ ਖੜ੍ਹਾ ਹੈ, ਤੁਸੀਂ ਕਿਸੇ ਵੀ ਮੁਸ਼ਕਿਲ ਦੇ ਹੱਲ ਲਈ ਸਾਡੇ ਤੱਕ ਪਹੁੰਚ ਕਰ ਸਕਦੇ ਹੋ, ਅਸੀਂ ਤੁਹਾਡੀ ਮੁਸ਼ਕਿਲ ਨੂੰ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗੇ।