ਬੰਦ ਕਰੋ

ਐੱਸ.ਆਈ.ਆਰ. ਸਬੰਧੀ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ‘ਤੇ ਗ੍ਰੀਵੈਂਸ/ਸ਼ਿਕਾਇਤ ਨਿਵਾਰਣ ਸੈੱਲ ਸਥਾਪਿਤ: ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 25/06/2026
Grievance/Complaint Redressal Cells established at district and sub-division levels for prompt redressal of SIR related complaints: Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਐੱਸ.ਆਈ.ਆਰ. ਸਬੰਧੀ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ‘ਤੇ ਗ੍ਰੀਵੈਂਸ/ਸ਼ਿਕਾਇਤ ਨਿਵਾਰਣ ਸੈੱਲ ਸਥਾਪਿਤ: ਡਿਪਟੀ ਕਮਿਸ਼ਨਰ

ਰੂਪਨਗਰ, 25 ਜੂਨ: ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਕੀਤੀ ਗਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਦੇ ਮੱਦੇਨਜ਼ਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਰੂਪਨਗਰ ਅਤੇ ਸਬ-ਡਿਵੀਜ਼ਨ ਪੱਧਰ ‘ਤੇ ਗ੍ਰੀਵੈਂਸ/ਸ਼ਿਕਾਇਤ ਨਿਵਾਰਣ ਸੈੱਲ ਸਥਾਪਿਤ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਐੱਸ.ਆਈ.ਆਰ. ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਸੁਚਾਰੂ ਅਤੇ ਲੋਕ-ਕੇਂਦਰਿਤ ਬਣਾਉਣ ਦੇ ਉਦੇਸ਼ ਨਾਲ ਇਹ ਸੈੱਲ ਕਾਰਜਸ਼ੀਲ ਕੀਤੇ ਗਏ ਹਨ ਤਾਂ ਜੋ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ. ਨਾਲ ਸਬੰਧਤ ਕਿਸੇ ਵੀ ਕਿਸਮ ਦੀ ਸ਼ਿਕਾਇਤ, ਸੁਝਾਅ ਜਾਂ ਜਾਣਕਾਰੀ ਲਈ ਨਾਗਰਿਕ ਭਾਰਤ ਚੋਣ ਕਮਿਸ਼ਨ ਦੇ ਹੈਲਪਲਾਈਨ ਨੰਬਰ 1950 ‘ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਸਬੰਧਤ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ‘ਤੇ ਸਥਾਪਿਤ ਗ੍ਰੀਵੈਂਸ ਸੈੱਲਾਂ ਦੀਆਂ ਈ-ਮੇਲ ਆਈ.ਡੀ. ‘ਤੇ ਵੀ ਆਪਣੀਆਂ ਸ਼ਿਕਾਇਤਾਂ ਭੇਜੀਆਂ ਜਾ ਸਕਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬ-ਡਿਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਲਈ grievanceredcell049aps@gmail.com, ਸਬ-ਡਿਵੀਜ਼ਨ ਰੂਪਨਗਰ ਲਈ grievanceredcell.50rpr@gmail.com, ਸਬ-ਡਿਵੀਜ਼ਨ ਸ੍ਰੀ ਚਮਕੌਰ ਸਾਹਿਬ ਲਈ grievanceredcell.51cks.sir2026@gmail.com ਅਤੇ ਜ਼ਿਲ੍ਹਾ ਪੱਧਰ ‘ਤੇ grievanceredcell.rprsir2026@gmail.com ਈ-ਮੇਲ ਆਈ.ਡੀ. ਨਿਰਧਾਰਤ ਕੀਤੀਆਂ ਗਈਆਂ ਹਨ।

ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਐੱਸ.ਆਈ.ਆਰ. ਸਬੰਧੀ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਦੀ ਸੂਰਤ ਵਿੱਚ ਉਪਰੋਕਤ ਮਾਧਿਅਮਾਂ ਰਾਹੀਂ ਸੰਪਰਕ ਕਰਕੇ ਆਪਣੀ ਸਮੱਸਿਆ ਦਾ ਹੱਲ ਪ੍ਰਾਪਤ ਕਰਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।