ਕਮਿਸ਼ਨਰ ਰੋਪੜ ਡਵੀਜ਼ਨ ਵਲੋਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ ਨਾਲ ਮੀਟਿੰਗ

ਕਮਿਸ਼ਨਰ ਰੋਪੜ ਡਵੀਜ਼ਨ ਵਲੋਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ ਨਾਲ ਮੀਟਿੰਗ ਪ੍ਰੈਸ ਨੋਟ ਮਿਤੀ 02 ਦਸੰਬਰ, 2018
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ।
ਮੰਡਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵੱਲੋਂ ਜ਼ਿਲ੍ਹਾ ਚੋਣ ਅਫਸਰਾਂ ਨਾਲ ਮੀਟਿੰਗ
ਰੂਪਨਗਰ, 06 ਦਸੰਬਰ – ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੀ ਆਰ.ਕੇ.ਕੌਸ਼ਿਕ ਕਮਿਸ਼ਨਰ ਰੋਪੜ ਡਵੀਜ਼ਨ -ਕਮ-ਰੋਲ ਅਬਜ਼ਰਵਰ ਨੇ ਅੱਜ ਰੂਪਨਗਰ , ਐਸ.ਏ.ਐਸ. ਨਗਰ ਅਤੇ ਐਸ.ਬੀ.ਐਸ. ਨਗਰ ਦੇ ਡਿਪਟੀ ਕਮਿਸ਼ਨਰਾਂ – ਕਮ- ਜ਼ਿਲ੍ਹਾ ਚੋਣ ਅਫਸਰਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰਾਪਤ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ ਵੋਟਰ ਸੂਚੀਆਂ ਵਿੱਚ ਦੂਹਰੀ ਵੋਟਾਂ ਦੇ ਇੰਦਰਾਜਾਂ ਨੂੰ ਸਬੰਧਤ ਵਿਅਕਤੀ ਨੂੰ ਨੋਟਿਸ ਜਾਰੀ ਕਰਨ ਉਪਰੰਤ ਕੱਟਿਆ ਜਾਣਾ ਯਕੀਨੀ ਬਣਾਇਆ ਜਾਵੇ।ਇਸ ਦੇ ਨਾਲ ਨਾਲ ਅਜਿਹੇ ਵਿਅਕਤੀ ਜਿਨ੍ਹਾਂ ਦੀ ਮੌਤ ਹੋ ਚੁੱਕੀ ਜਾਂ ਉਹ ਇਸ ਹਲਕੇ ਵਿਚੋਂ ਪੱਕੇ ਤੌਰ ਤੇ ਤਬਦੀਲ ਹੋ ਰਹੇ ਹਨ ਦੇ ਨਾਮ ਵੀ ਵੋਟਰ ਲਿਸਟ ਵਿਚੋਂ ਕੱਢ ਦਿੱਤੇ ਜਾਣ।ਉਨ੍ਹਾਂ ਇਹ ਵੀ ਕਿਹਾ ਕਿ ਦਿਵਿਆਂਗ ਵੋਟਰਾਂ ਦੀ ਸ਼ਨਾਖਤ ਕਰਦੇ ਹੋਏ ਵੋਟਰ ਸੂਚੀਆਂ ਵਿੱਚ ਮਾਰਕ ਕੀਤਾ ਜਾਵੇ ਤਾਂ ਜੋ ਚੋਣਾ ਸਮੇਂ ਉਨ੍ਹਾਂ ਨੂੰ ਬਣਦੀਆਂ ਸੁਵਿਧਾਵਾਂ ਦਿੱਤੀਆਂ ਜਾ ਸਕਣ।ਉਨ੍ਹਾਂ ਇਹ ਵੀ ਕਿਹਾ ਕਿ ਫੋਟੋ ਵੋਟਰ ਸੂਚੀਆਂ ਨੂੰ ਸਹੀ ਕਰਦੇ ਹੋਏ ਜਿਨ੍ਹਾਂ ਵੋਟਰਾਂ ਦੀਆਂ ਫੋਟੋਆਂ ਠੀਕ ਨਹੀਂ ਹਨ ਨੂੰ ਤਬਦੀਲ ਕੀਤਾ ਜਾਵੇ। ਉਨ੍ਹਾਂ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਤਸਦੀਕ ਕਰਨ ਲਈ ਵੀ ਆਖਿਆ ਅਤੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇੱਕ ਪਰਿਵਾਰ ਦੇ ਸਾਰੇ ਮੈਬਰ ਇੱਕ ਹੀ ਪੋਲਿੰਗ ਬੂਥ ਤੇ ਵੋਟ ਪਾ ਸਕਣ।ਉਨ੍ਹਾਂ ਈ.ਆਰ.ਓਜ਼-ਕਮ-ਐਸ.ਡੀ.ਐਮਜ ਨੁੰ ਬੂਥ ਲੈਵਲ ਏਜੰਟ ਅਤੇ ਬੂਥ ਲੈਵਲ ਅਫਸਰਾਂ ਦੀਆਂ ਮੀਟਿੰਗਾਂ ਯਕੀਨੀ ਬਨਾਉਣ ਲਈ ਵੀ ਕਿਹਾ।
ਇਸ ਮੀਟਿੰਗ ਦੌਰਾਨ ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ , ਸ਼੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਐਸ.ਬੀ.ਐਸ. ਨਗਰ, ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਅਤੇ ਸ਼੍ਰੀ ਰਾਜੀਵ ਕੁਮਾਰ ਗੁਪਤਾ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਹਾਜ਼ਰ ਸਨ।