ਬੰਦ ਕਰੋ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 17/04/2025
Every grain of farmers' crop will be purchased: Deputy Commissioner

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਮੋਰਿੰਡਾ ਮੰਡੀ ਦਾ ਦੌਰਾ ਕਰਦਿਆਂ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੋਰਿੰਡਾ, 17 ਅਪ੍ਰੈਲ: ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਸੁਚਾਰੂ ਹਨ ਅਤੇ ਪੰਜਾਬ ਸਰਕਾਰ ਵਲੋਂ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆਂ ਨੇ ਦਾਣਾ ਮੰਡੀ ਮੋਰਿੰਡਾ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵੀ ਹਾਜ਼ਰ ਸਨ।

ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਜ਼ਿਲ੍ਹਾ ਰੂਪਨਗਰ ਵਿੱਚ ਕਣਕ ਦੀ ਲਿਫਟਿੰਗ ਅਤੇ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਫਸਲ ਦਾ ਦਾਣਾ-ਦਾਣਾ ਬਿਨਾ ਦੇਰੀ ਖਰੀਦਿਆ ਜਾਵੇਗਾ ਅਤੇ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਪਨਸਪ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ, ਮਾਰਕਫੈੱਡ ਅਤੇ ਪਨਗ੍ਰੇਨ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ ਤੇ ਲਿਫਟਿੰਗ ਦੇ ਪ੍ਰਬੰਧਾਂ ਨੂੰ ਸਮਾਂਬੱਧ ਸਮੇਂ ਅਨੁਸਾਰ ਨੇਪੜੇ ਚੜ੍ਹਿਆ ਜਾਵੇ ਅਤੇ ਰੋਜ਼ਾਨਾ ਲਿਫਟਿੰਗ ਯਕੀਨੀ ਮੁਕੰਮਲ ਕੀਤੀ ਜਾਵੇ।

ਇਸ ਮੌਕੇ ਐਸਡੀਐਮ ਮੋਰਿੰਡਾ ਸ. ਸੁਖਪਾਲ ਸਿੰਘ ਅਤੇ ਹੋਰ ਉੱਚ ਅਧਿਕਾਰੀ ਤੇ ਕਣਕ ਨੂੰ ਵੇਚਣ ਆਏ ਪਿੰਡਾਂ ਦੇ ਕਿਸਾਨ ਹਾਜ਼ਰ ਸਨ।