*ਕਿਸਾਨ ਭਲਾਈ ਵਿਭਾਗ ਵੱਲੋ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਮਾਜਰੀ ਬਲਾਕ ਮੋਰਿੰਡਾ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ*
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
*ਕਿਸਾਨ ਭਲਾਈ ਵਿਭਾਗ ਵੱਲੋ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਮਾਜਰੀ ਬਲਾਕ ਮੋਰਿੰਡਾ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ*
*ਵਾਤਾਵਰਣ ਨੂੰ ਸੱਵਛ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕਿਸਾਨਾਂ ਨੂੰ ਅਪੀਲ: ਡਾ. ਚਰਨਜੀਤ ਸਿੰਘ ਵਿਧਾਇਕ ਸ੍ਰੀ ਚਮਕੌਰ ਸਾਹਿਬ*
ਰੂਪਨਗਰ, 21 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਰਾਪ ਰੈਜੀਡਿਊਲ ਮੈਨੇਜਮੈਂਟ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕਿਸਾਨ ਗੋਸ਼ਟੀ ਦਾ ਆਯੋਜਨ ਪਿੰਡ ਮਾਜਰੀ ਬਲਾਕ ਮੋਰਿੰਡਾ ਵਿਖੇ ਕੀਤਾ।
ਇਸ ਕਿਸਾਨ ਗੋਸ਼ਟੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋ ਕਿਸਾਨਾਂ ਦੀ ਭਲਾਈ ਲਈ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ ਜਿਵੇ ਹੁਣ ਝੋਨੇ ਦੇ ਸ਼ੀਜਨ ਦੌਰਾਨ ਟਿਊਬਵੈੱਲ ਨੂੰ ਬਿਜਲੀ, ਨਹਿਰੀ ਪਾਣੀ,ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ 1500/- ਪ੍ਰਤੀ ਏਕੜ ਵਿੱਤੀ ਮੱਦਦ ਅਤੇ ਮੱਕੀ ਦੇ ਬੀਜ ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਵਾਤਾਵਰਣ ਨੂੰ ਸੱਵਛ ਰੱਖਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਏ।
ਇਸ ਮੌਕੇ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਰੂਪਨਗਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ, ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਕੇ ਸਾੜਨ ਦੀ ਬਿਜਾਏ ਖੇਤਾਂ ਵਿੱਚ ਮਿਲਾਇਆ ਜਾਵੇ ਅਤੇ ਲੋੜਵੰਦ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਵਿਭਾਗ ਨੂੰ ਸਹਿਯੋਗ ਦਿੱਤਾ ਜਾਵੇ,ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀ ਲਗਾਉਣਗੇ ਉਨ੍ਹਾਂ ਨੂੰ ਜਿਲਾ ਪ੍ਰਸ਼ਾਸਨ ਵੱਲੋ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਦਲਜੀਤ ਸਿੰਘ ਚਲਾਕੀ ਪ੍ਰਧਾਨ ਕਿਸਾਨ ਯੂਨੀਅਨ ਲੱਖੋਵਾਲ ਨੇ ਡਾ. ਚਰਨਜੀਤ ਸਿੰਘ ਹਲਕਾ ਵਿਧਾਇਕ ਦੇ ਧਿਆਨ ਵਿੱਚ ਕਿਸਾਨਾਂ ਦੀਆਂ ਮੁਸ਼ਕਿਲਾਂ ਰੱਖਿਆ ਅਤੇ ਹੱਲ ਕਰਨ ਦੀ ਬੇਨਤੀ ਕੀਤੀ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਭਰੋਸਾ ਦਿੱਤਾ ਕਿ ਕਿਸਾਨ ਯੂਨੀਅਨ ਵਾਤਾਵਰਣ ਦੀ ਸਾਂਭ-ਸੰਭਾਲ ਲਈ ਵਿਭਾਗ ਨੂੰ ਸਹਿਯੋਗ ਦੇਵੇਗੀ।
ਡਾ. ਰਮਿੰਦਰ ਸਿੰਘ ਘੁੱਮਣ ਨੇ ਝੋਨੇ ਦੀ ਫਸਲ ਵਿੱਚ ਤੱਤਾ ਦੀ ਘਾਟ ਅਤੇ ਕੀੜੇ,ਬਿਮਾਰੀਆ ਬਾਰੇ ਦੱਸਿਆ। ਡਾ. ਉਰਵੀ ਸ਼ਰਮਾ ਕੇ.ਵੀ.ਕੇ ਨੇ ਮੱਕੀ ਦੀ ਫਸਲ ਤੇ ਫਾਲ ਆਰਮੀ ਵੋਰਮ ਸੁੰਡੀ ਦੇ ਹਮਲੇ ਦੀ ਰੋਕਥਾਮ ਬਾਰੇ ਦੱਸਿਆ। ਸ੍ਰੀ ਜਸਵੰਤ ਸਿੰਘ ਸੀ.ਸੀ.ਡੀ.ੳ ਸ਼ੂਗਰ ਮਿਲ ਮੋਰਿੰਡਾ ਨੇ ਕਿਸਾਨਾਂ ਨਾਲ ਗੰਨੇ ਦੀ ਫਸਲ ਅਤੇ ਸਪਲਾਈ ਬਾਰੇ ਵਿਚਾਰ ਵਟਾਂਦਰ ਸਾਝਾਂ ਕੀਤਾ।
ਇਸ ਕਿਸਾਨ ਗੋਸ਼ਟੀ ਵਿੱਚ ਡਾਂ ਕ੍ਰਿਸ਼ਨਾ ਨੰਦ ਏ.ੳ, ਡਾ. ਸੁਖਸਾਗਰ ਸਿੰਘ ਏ.ਡੀ.ੳ, ਡਾ. ਅਕਾਸ਼ਦੀਪ ਸਿੰਘ ਵੈਟਰਨਰੀ ਅਫਸਰ, ਡਾ. ਪਰਮਿੰਦਰ ਸਿੰਘ ਪੀ.ਡੀ ਨੇ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮ ਬਾਰੇ ਵਿਸਥਾਰ ਵਿੱਚ ਦੱਸਿਆ।
ਅਖੀਰ ਵਿੱਚ ਰਣਧੀਰ ਸਿੰਘ ਡਾਇਰੈਕਟਰ ਸ਼ੂਗਰ ਮਿਲ ਮੋਰਿੰਡਾ ਵੱਲੋ ਸਾਰੇ ਕਿਸਾਨਾਂ ਅਤੇ ਵੱਖ-ਵੱਖ ਵਿਭਾਗ ਤੋਂ ਆਏ ਅਧਿਕਾਰੀ/ਕਰਮਚਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਿਸਾਨ ਯੂਨੀਅਨ ਦੇ ਗੁਰਚਰਨ ਸਿੰਘ, ਮੇਜਰ ਸਿੰਘ, ਪਰਮਜੀਤ ਸਿੰਘ,ਕੇਵਲ ਸਿੰਘ,ਜਸਵਿੰਦਰ ਸਿੰਘ, ਹਰਿੰਦਰ ਸਿੰਘ,ਬਲਦੇਵ ਸਿੰਘ, ਪਵਨਦੀਪ ਸਿੰਘ ਅਤੇ ਵਿਭਾਗ ਦੇ ਡਾਂ ਲਵਪ੍ਰੀਤ ਸਿੰਘ, ਦਲਜੀਤ ਸਿੰਘ ਏ.ਟੀ.ਐਮ ਆਦਿ ਹਾਜ਼ਰ ਸਨ।