ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ‘ਚ ਰਜਿਸ਼ਟ੍ਰੇਸ਼ਨ ਕਰਵਾਉਣੀ ਲਾਜ਼ਮੀ – ਮੁੱਖ ਖੇਤੀਬਾੜੀ ਅਫਸਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ‘ਚ ਰਜਿਸ਼ਟ੍ਰੇਸ਼ਨ ਕਰਵਾਉਣੀ ਲਾਜ਼ਮੀ – ਮੁੱਖ ਖੇਤੀਬਾੜੀ ਅਫਸਰ
ਰੂਪਨਗਰ, 05 ਮਾਰਚ: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ਵਿੱਚ ਆਪਣੀ ਰਜਿਸ਼ਟੇਰਸ਼ਨ ਕਰਵਾਉਣੀ ਲਾਜਮੀ ਹੈ।
ਡਾ. ਲੇਖ ਰਾਜ ਨੇ ਦੱਸਿਆ ਕਿ ਇਸ ਨਵੀ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆ ਤੱਕ ਪਹੁੰਚਾਈ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਸ਼ਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪੀ.ਐਮ.ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾ ਜਾਰੀ ਕੀਤੀਆ ਜਾਣਗੀਆਂ ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਰਜਿਸ਼ਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿੱਲਖਣ ਕਿਸਾਨ ਆਈ.ਡੀ.ਤਿਆਰ ਕੀਤੀ ਜਾਵੇਗੀ।ਇਸ ਕਿਸਾਨ ਆਈ.ਡੀ.ਨੂੰ ਕਿਸਾਨ ਦੇ ਮੋਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ।ਜਿਸ ਨਾਲ ਕਿਸਾਨ ਦੀ ਪਹਿਚਾਣ ਅਤੇ ਜਮੀਨੀ ਰਿਕਾਰਡ ਨੂੰ ਤਸਦੀਕ ਕਰਨਾ ਸੌਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸ਼ਟਰੇਸ਼ਨ ਨਹੀ ਕਰਵਾਈ ਜਾਵੇਗੀ, ਉਨ੍ਹਾਂ ਦੀਆਂ ਭਵਿੱਖ ਦੀਆਂ ਸਾਰੀਆ ਕਿਸ਼ਤਾ ਰੁੱਕ ਸਕਦੀਆਂ ਹਨ।
ਉਨ੍ਹਾਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ ਰਜਿਸ਼ਟਰੇਸ਼ਨ ਪ੍ਰਕਿਰਿਆ ਕਰਵਾਉਣ। ਕਿਸਾਨ ਆਪਣੀ ਰਜਿਸ਼ਟੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਜਾ ਸਕਦੇ ਹਨ ਜਾਂ ਆਪਣੇ ਸੰਬਧਤ ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸ਼ਟਰੇਸ਼ਨ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜਮ੍ਹਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ ਤੇ ਹੀ ਬਿਨਾਂ ਕਿਸੇ ਰੁਕਾਵਟ ਕਾਰਵਾਈ ਮੁਕੰਮਲ ਹੋ ਸਕੇ।