ਬੰਦ ਕਰੋ

ਕੁਸ਼ਤੀ ਦੰਗਲ ਅਤੇ ਕਬੱਡੀ ਕੱਪ ਵਰਗੇ ਉਪਰਾਲੇ ਸਾਡੇ ਪੰਜਾਬੀ ਸੱਭਿਆਚਾਰ ਦਾ ਅਮੀਰ ਵਿਰਸਾ ਦਰਸਾਉਂਦੇ – ਜਸਟਿਸ ਵਿਨੋਦ ਕੇ. ਸ਼ਰਮਾ

ਪ੍ਰਕਾਸ਼ਨ ਦੀ ਮਿਤੀ : 09/09/2023
Kabaddi Cup & Kushti Dangal display rich heritage of our Punjabi culture - Justice Vinod K. Sharma

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਲੋਕਪਾਲ ਪੰਜਾਬ ਨੇ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕਰਵਾਏ ਗਏ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

ਮੋਰਿੰਡਾ, 9 ਸਤੰਬਰ: ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਵਰਗੇ ਉਪਰਾਲੇ ਸਾਡੇ ਪੰਜਾਬੀ ਸੱਭਿਆਚਾਰ ਦੇ ਅਮੀਰ ਵਿਰਸੇ ਨੂੰ ਦਰਸਾਉਂਦੇ ਹਨ, ਜੋ ਕਿ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਨਾਲ ਜੋੜਨ ਲਈ ਅਹਿਮ ਰੋਲ ਅਦਾ ਕਰਦੀਆਂ ਹਨ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਸ਼੍ਰੀ ਗੁੱਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਨਹਿਰੂ ਯੁਵਾ ਕੇਂਦਰ ਰੋਪੜ ਦੀ ਸਰਪ੍ਰਸਤੀ ਹੇਠ ਯੂਥ ਵੈਲਫੇਅਰ ਕਲੱਬ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕਰਵਾਏ ਗਏ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।

ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਕਿਹਾ ਕਿ ਚੰਗੀ ਜ਼ਿੰਦਗੀ ਬਤੀਤ ਕਰਨ ਲਈ ਸਾਡੇ ਨੌਜਵਾਨਾਂ ਨੂੰ ਖੇਡਾਂ ਨੂੰ ਅਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ। ਕਿਸੇ ਵੀ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਸ ਸਮਾਜ ਦੇ ਲੋਕਾਂ ਦਾ ਸਰੀਰਕ ਤੇ ਮਾਨਸਿਕ ਤੌਰ ਉਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਮਾਨਸਿਕ ਤੰਦਰੁਸਤੀ ਵਿੱਚ ਸਰੀਰਕ ਤੰਦਰੁਸਤੀ ਦਾ ਅਹਿਮ ਯੋਗਦਾਨ ਹੁੰਦਾ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਝੰਡੀ ਕੁਸ਼ਤੀ ਦਾ ਇਨਾਮ ਇੱਕ ਲੱਖ ਰੁਪਏ ਦਿੱਤਾ ਗਿਆ ਅਤੇ ਜੇਤੂ ਪਹਿਲਵਾਨ ਨੂੰ ਮੱਝ ਦਿੱਤੀ ਗਈ।

ਇਸ ਮੌਕੇ ਸਕੱਤਰ ਲੋਕਪਾਲ ਪੰਜਾਬ ਸ. ਹਰਬੰਸ ਸਿੰਘ, ਐਡਵੋਕੇਟ ਅਨਮੋਲ ਮਾਨ, ਐਡਵੋਕੇਟ ਪ੍ਰਿੰਸ ਮਾਨ, ਐਸ.ਡੀ.ਐਮ. ਮੋਰਿੰਡਾ ਸ਼੍ਰੀ ਦੀਪਾਂਕਰ ਗਰਗ, ਡੀ.ਐਸ.ਪੀ. ਮੋਰਿੰਡਾ ਸ. ਮਨਜੀਤ ਸਿੰਘ ਔਲਖ, ਤਹਿਸੀਲਦਾਰ ਮੋਰਿੰਡਾ ਮਨਿੰਦਰ ਸਿੰਘ ਸਿੱਧੂ, ਨਹਿਰੂ ਯੁਵਾ ਕੇਂਦਰ ਤੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ਼੍ਰੀ ਪੰਕਜ ਯਾਦਵ, ਐਸ.ਐਚ.ਓ. ਸਦਰ ਮੋਰਿੰਡਾ ਸ.ਸਿਮਰਨਜੀਤ ਸਿੰਘ, ਕਲੱਬ ਪ੍ਰਧਾਨ ਸ.ਕੁਲਦੀਪ ਸਿੰਘ, ਨੰਬਰਦਾਰ ਸ.ਬਹਾਦਰ ਸਿੰਘ, ਸ.ਜਸਕਰਨ ਸਿੰਘ, ਜਸਪ੍ਰੀਤ ਸਿੰਘ ਕਲਸੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।