ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ
ਰੂਪਨਗਰ, 29 ਅਕਤੂਬਰ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਸ਼ਿਵਾਲਿਕ ਪਬਲਿਕ ਸਕੂਲ ਰੋਪੜ ਵਿਖੇ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੇ ਇਸ ਪ੍ਰੋਗਰਾਮ ਆਯੋਜਿਤ 100 ਵਿਦਿਆਰਥੀਆਂ ਨੇ ਹਿੱਸਾ ਲਿਆ।
ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਅਪਰਨਾ, ਸਹਾਇਕ ਪ੍ਰੋਫੈਸਰ (ਵਣ ਖੇਤੀ) ਡਾ. ਅੰਕੁਰਦੀਪ ਪ੍ਰੀਤੀ ਅਤੇ (ਡੇਮੋਨਸਟ੍ਰੇਟਰ, ਗ੍ਰਹਿ ਵਿਗਿਆਨ) ਸ਼੍ਰੀਮਤੀ ਮਨਪ੍ਰੀਤ ਕੌਰ ਨੇ ਇਸ ਪ੍ਰੋਗਰਾਮ ਲਈ ਸਹਿਯੋਗ ਕੀਤਾ ਅਤੇ ਭਾਸ਼ਣ, ਲੇਖ ਲਿਖਣ ਅਤੇ ਪੇਂਟਿੰਗ ਮੁਕਾਬਲਿਆਂ ਵਰਗੀਆਂ ਗਤੀਵਿਧੀਆਂ ਵਿੱਚ ਸਹਾਇਤਾ ਕੀਤੀ, ਜਿਸ ਵਿੱਚ ਵਿਦਿਆਰਥੀਆਂ ਨੇ ਰਹਿੰਦ-ਖੂੰਹਦ ਸਾੜਨ ਦੇ ਵਾਤਾਵਰਣ ਅਤੇ ਹੋਰ ਮਾੜੇ ਪ੍ਰਭਾਵਾਂ ਦੀ ਪੜਚੋਲ ਕੀਤੀ।
ਇਸ ਦੌਰਾਨ ਵਿਦਿਆਰਥੀਆਂ ਨੇ ਸਾਰੇ ਪ੍ਰੋਗਰਾਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਜੇਤੂਆਂ ਨੂੰ ਇਨਾਮ ਵੰਡ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ।
ਪ੍ਰੋਗਰਾਮ ਦੀ ਸਮਾਪਤੀ ਜਲਵਾਯੂ-ਲਚਕੀਲੇ ਤਕਨੀਕਾਂ ਨੂੰ ਅਪਣਾਉਣ ਅਤੇ ਉਤਸ਼ਾਹਿਤ ਕਰਨ ਦੇ ਵਾਅਦੇ ਨਾਲ ਹੋਈ, ਜਿਸ ਨਾਲ ਇਹ ਇੱਕ ਸਾਫ਼ ਅਤੇ ਹਰੇ ਭਰੇ ਭਵਿੱਖ ਦੀ ਉਸਾਰੀ ਵੱਲ ਇੱਕ ਸਾਰਥਕ ਕਦਮ ਬਣ ਸਕੇ।
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ