ਬੰਦ ਕਰੋ

ਖੇਡਾਂ ਵਤਨ ਪੰਜਾਬ ਦੀਆਂ: ਮੁੱਖ ਚੋਣ ਅਫਸਰ, ਪੰਜਾਬ, ਡਾ. ਐੱਸ ਕਰੁਣਾ ਰਾਜੂ ਵਲੋਂ ਖਿਡਾਰੀਆਂ ਨਾਲ ਮੁਲਾਕਾਤ

ਪ੍ਰਕਾਸ਼ਨ ਦੀ ਮਿਤੀ : 15/09/2022
Khedan Watan Punjab Diyan: Chief Election Officer, Punjab, Dr. S Karuna Raju met with the players

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਖੇਡਾਂ ਵਤਨ ਪੰਜਾਬ ਦੀਆਂ: ਮੁੱਖ ਚੋਣ ਅਫਸਰ, ਪੰਜਾਬ, ਡਾ. ਐੱਸ ਕਰੁਣਾ ਰਾਜੂ ਵਲੋਂ ਖਿਡਾਰੀਆਂ ਨਾਲ ਮੁਲਾਕਾਤ

ਖਿਡਾਰੀਆਂ ਨੂੰ ਕੀਤਾ ਉਤਸ਼ਾਹਤ

ਰੂਪਨਗਰ, 15 ਸਤੰਬਰ:

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੂੰ ਉਤਸ਼ਾਹ ਅਤੇ ਹੌਂਸਲਾ ਅਫਜ਼ਾਈ ਕਰਨ ਲਈ ਮੁੱਖ ਚੋਣ ਅਫਸਰ, ਪੰਜਾਬ, ਡਾ. ਐੱਸ ਕਰੁਣਾ ਰਾਜੂ, ਨਹਿਰੂ ਸਟੇਡੀਅਮ, ਰੂਪਨਗਰ ਪੁੱਜੇ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਬਹੁਤ ਅੱਗੇ ਜਾਣ ਲਈ ਪ੍ਰੇਰਿਆ ਅਤੇ ਦੱਸਿਆ ਕੀ ਖੇਡਾਂ ਜ਼ਿੰਦਗੀ ਵਿੱਚ ਕੀ ਅਹਿਮੀਅਤ ਰੱਖਦੀਆਂ ਹਨ। ਉਨ੍ਹਾਂ ਨੇ ਗੱਤਕਾ ਦੇ ਮੁਕਾਬਲੇ ਵੀ ਦੇਖੇ।

ਉਨ੍ਹਾਂ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਅੱਜ ਦੇ ਦੌਰ ਵਿੱਚ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ। ਉਹਨਾਂ ਕਿਹਾ ਕਿ ਖੇਡਾਂ ਮਨੁੱਖ ਦੇ ਸਰਬ ਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ ਤੇ ਹਰ ਖੇਤਰ ਵਿੱਚ ਕਾਰਗੁਜ਼ਾਰੀ ਬਿਹਤਰ ਬਣਾਉਣ ਵਿੱਚ ਸਹਾਈ ਹੁੰਦੀਆਂ ਹਨ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ, ਇੰਡਿਅਨ ਬੈਂਕ ਵਲੋਂ ਸ਼੍ਰੀ ਨਰੇਸ਼ ਵੇਦ ਵੀ ਹਾਜ਼ਰ ਸਨ।