ਖੇਤੀਬਾੜੀ ਵਿਭਾਗ ਵੱਲੋ ਮਸ਼ੀਨਰੀ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਤੀਬਾੜੀ ਵਿਭਾਗ ਵੱਲੋ ਮਸ਼ੀਨਰੀ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ
ਰੂਪਨਗਰ, 8 ਦਸੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਵੱਲੋਂ ਸੀ.ਆਰ.ਐਮ ਸਕੀਮ ਅਧੀਨ ਸਬਸਿਡੀ ਉੱਤੇ ਦਿੱਤੀਆਂ ਗਈਆਂ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕੀਤੀ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਇਹ ਫਿਜ਼ੀਕਲ ਵੈਰੀਫਿਕੇਸ਼ਨ ਜ਼ਿਲ੍ਹੇ ਵਿੱਚ ਬਲਾਕ ਪੱਧਰ ਤੇ ਕੀਤੀ ਜਾ ਰਹੀ ਹੈ।
ਉਨ੍ਹਾਂ ਵੱਲੋ ਬਲਾਕ ਸ੍ਰੀ ਚਮਕੌਰ ਸਾਹਿਬ ਵਿਖੇ ਕੀਤੀ ਜਾ ਰਹੀ ਫਿਜ਼ੀਕਲ ਵੈਰੀਫਿਕੇਸ਼ਨ ਦਾ ਦੌਰਾ ਕੀਤਾ ਅਤੇ ਮੌਕੇ ਤੇ ਹਾਜ਼ਰ ਕਿਸਾਨਾਂ ਵੱਲੋਂ ਸਬਸਿਡੀ ਉੱਤੇ ਖਰੀਦ ਕੀਤੀ ਮਸ਼ੀਨਾਂ ਦੀ ਵਿਭਾਗ ਵੱਲੋਂ ਨਿਰਧਾਰਿਤ ਲੇਜ਼ਰ ਕਟਿੰਗ ਦਾ ਨਿਰੀਖਣ ਕੀਤਾ ਗਿਆ।
ਇਸ ਮੌਕੇ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 167 ਮਸ਼ੀਨਾਂ ਸਬਸਿਡੀ ਉੱਤੇ ਲਾਭਪਾਤਰੀਆਂ ਵੱਲੋਂ ਖਰੀਦ ਕੀਤੀਆ ਗਈਆ ਸਨ, ਜਿਨਾਂ ਦੀ ਖੇਤੀਬਾੜੀ ਵਿਭਾਗ ਵੱਲੋਂ ਬਣਾਈ ਗਈ ਐਪ ਰਾਹੀਂ ਫਿਜ਼ੀਕਲ ਵੈਰੀਫਿਕੇਸ਼ਨ ਕਰਕੇ ਸੰਬੰਧਿਤ ਮਸ਼ੀਨਾਂ ਦੀ ਫੋਟੋ ਖਿੱਚ ਕੇ ਐਪ ਉੱਤੇ ਅਪਲੋਡ ਕਰ ਦਿੱਤੀ ਗਈ ਹੈ।
ਇਸ ਮੌਕੇ ਖੇਤੀਬਾੜੀ ਅਫਸਰ ਡਾ. ਰਣਜੋਧ ਸਿੰਘ, ਬਲਾਕ ਸ੍ਰੀ ਚਮਕੌਰ ਸਾਹਿਬ ਦੇ ਖੇਤੀਬਾੜੀ ਅਫਸਰ ਡਾ ਗੁਰਕਿਰਪਾਲ ਸਿੰਘ, ਖੇਤੀਬਾੜੀ ਇੰਜਨੀਅਰ ਜੁਝਾਰ ਸਿੰਘ ਅਤੇ ਕਿਸਾਨ ਅਵਤਾਰ ਸਿੰਘ ਵਗੈਰਾ ਹਾਜ਼ਰ ਸਨ।ਅਰਵਿੰਦਰਪਾਲ ਸਿੰਘ ਸੋਮਲ, ਰੈੱਡ ਕਰਾਸ ਸੈਕਟਰੀ ਗੁਰਸੋਹਨ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।