ਬੰਦ ਕਰੋ

ਗਰਮੀ ਦੇ ਚਲਦੇ ਸੇਵਾ ਕੇਂਦਰ ਸਵੇਰੇ 7:30 ਵਜੇ ਖੁੱਲਣਗੇ – ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 24/05/2026
Due to the heat, service centers will open at 7:30 am - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਗਰਮੀ ਦੇ ਚਲਦੇ ਸੇਵਾ ਕੇਂਦਰ ਸਵੇਰੇ 7:30 ਵਜੇ ਖੁੱਲਣਗੇ – ਡਿਪਟੀ ਕਮਿਸ਼ਨਰ

ਰੂਪਨਗਰ, 24 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਗਰਮੀ ਦੀਆਂ ਲਹਿਰਾਂ (ਹੀਟ ਵੇਵ) ਨੂੰ ਧਿਆਨ ਵਿੱਚ ਰੱਖਦਿਆਂ ਅਤੇ ਲੋਕਾਂ ਦੀ ਸੁਵਿਧਾ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੀ, ਜਿਸ ਨੂੰ ਹੁਣ ਸੋਧ ਕੇ ਸਵੇਰੇ 07:30 ਵਜੇ ਤੋਂ ਦੁਪਹਿਰ 03:30 ਵਜੇ ਤੱਕ ਕਰ ਦਿੱਤਾ ਗਿਆ ਹੈ। ਇਹ ਨਵੇਂ ਸਮੇਂ 25 ਮਈ 2026 ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਸੇਵਾ ਕੇਂਦਰ, ਨਵੇਂ ਸਮੇ ਦੀ ਸਖ਼ਤੀ ਨਾਲ ਪਾਲਣਾ ਕਰਨ। ਇਸ ਦੇ ਨਾਲ ਹੀ ਆਮ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿੱਚ ਡਿਸਪਲੇ ਬੋਰਡਾਂ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਨਵੇਂ ਸਮੇ ਬਾਰੇ ਜਾਣਕਾਰੀ ਸਾਂਝੀ ਕਰਨ।