ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀ 20 ਨਵੰਬਰ ਤੋਂ 30 ਨਵੰਬਰ 2023 ਤੱਕ ਤਿਆਰ ਕੀਤੀ ਜਾਵੇਗੀ: ਜ਼ਿਲ੍ਹਾ ਚੋਣ ਅਫਸਰ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀ 20 ਨਵੰਬਰ ਤੋਂ 30 ਨਵੰਬਰ 2023 ਤੱਕ ਤਿਆਰ ਕੀਤੀ ਜਾਵੇਗੀ: ਜ਼ਿਲ੍ਹਾ ਚੋਣ ਅਫਸਰ
ਰੂਪਨਗਰ, 14 ਨਵੰਬਰ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੋਣ ਵਾਲੀਆਂ ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀ ਤਿਆਰ ਕੀਤੀ ਜਾਣੀ ਹੈ। ਜੋ ਕਿ ਪੰਜਾਬ ਵਿਧਾਨ ਸਭਾ ਦੀ ਵੋਟਰ ਸੂਚੀ ਦੇ ਆਧਾਰ ਉਤੇ 20 ਨਵੰਬਰ 2023 ਤੋਂ 30 ਨਵੰਬਰ 2023 ਤੱਕ ਤਿਆਰ ਕੀਤੀ ਜਾਣੀ ਹੈ।
ਉਨ੍ਹਾਂ ਦੱਸਿਆ ਕਿ ਤਿਆਰ ਕੀਤੀ ਗਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 1 ਦਸੰਬਰ 2023 ਨੂੰ ਜਾਰੀ ਕੀਤੀ ਜਾਵੇਗੀ, ਜਿਸ ਉਤੇ 4 ਦਸੰਬਰ ਤੋਂ 12 ਦਸੰਬਰ 2023 ਤੱਕ ਦਾਅਵੇ ਤੇ ਇਤਰਾਜ਼ ਲਏ ਜਾਣਗੇ ਅਤੇ ਦਰਜ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਦਸੰਬਰ ਤੋਂ 20 ਦਸੰਬਰ ਤੱਕ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਮੁੱਚੀ ਪ੍ਰਕੀਰਿਆ ਤੋਂ ਬਾਅਦ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ 22 ਦਸੰਬਰ 2023 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।