ਚੇਅਰਮੈਨ ਪਨਗ੍ਰੇਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਫੀਲਡ ਸਟਾਫ ਨੂੰ ਦਰਪੇਸ਼ ਮੁੱਖ ਮੁੱਦਿਆਂ ‘ਤੇ ਕੀਤੀ ਚਰਚਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਚੇਅਰਮੈਨ ਪਨਗ੍ਰੇਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਫੀਲਡ ਸਟਾਫ ਨੂੰ ਦਰਪੇਸ਼ ਮੁੱਖ ਮੁੱਦਿਆਂ ‘ਤੇ ਕੀਤੀ ਚਰਚਾ
ਰੂਪਨਗਰ, 22 ਜੁਲਾਈ: ਅੱਜ ਖੁਰਾਕ ਅਤੇ ਸਪਲਾਈ ਵਿਭਾਗ, ਰੂਪਨਗਰ ਦੇ ਦਫ਼ਤਰ ਵਿਖੇ ਡਾ. ਤੇਜਪਾਲ ਸਿੰਘ ਗਿੱਲ ਚੇਅਰਮੈਨ, ਪਨਗ੍ਰੇਨ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ।
ਇਸ ਮੀਟਿੰਗ ਦੌਰਾਨ ਫੀਲਡ ਸਟਾਫ ਨੂੰ ਦਰਪੇਸ਼ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ, ਜਿਸ ਵਿੱਚ ਪਨਗ੍ਰੇਨ ਅਤੇ ਖੁਰਾਕ ਸਪਲਾਈ ਵਿਭਾਗ ਵਿਚਕਾਰ ਅੰਤਰ-ਵਿਭਾਗੀ ਤਾਲਮੇਲ ਨੂੰ ਬਿਹਤਰ ਬਣਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਚੇਅਰਮੈਨ ਨੇ ਜ਼ਿਲ੍ਹੇ ਭਰ ਵਿੱਚ ਖੁਰਾਕ ਸਪਲਾਈ ਕਾਰਜਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਆਪਸੀ ਸਹਿਯੋਗ ਅਤੇ ਸੰਚਾਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਇਸ ਮੀਟਿੰਗ ਵਿੱਚ ਸ਼੍ਰੀਮਤੀ ਕਿੰਮੀ ਵਨੀਤ ਸੇਠੀ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਡੀਐਫਐਸਸੀ), ਸ਼੍ਰੀ ਮਨੀਸ਼ ਪਜਨੀ ਅਤੇ ਸੁਖਦੇਵ ਸਿੰਘ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਧਿਕਾਰੀ (ਡੀਐਫਐਸਓ), ਇੰਸਪੈਕਟਰ ਯੂਨੀਅਨ ਦੇ ਪ੍ਰਧਾਨ ਇੰਸ. ਹਰਸ਼ਵਿੰਦਰ ਸਿੰਘ, ਸਾਰੇ ਏਐਫਐਸਓ ਅਤੇ ਪਨਗ੍ਰੇਨ ਦੇ ਇੰਸਪੈਕਟਰ ਇੰਚਾਰਜ ਸ਼ਾਮਲ ਹੋਏ।