ਬੰਦ ਕਰੋ

ਚੋਣਾਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਨੇ ਈ-ਕਮਾਰਸ ਸਰਵਿਸ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 09/04/2024
In view of the elections, Additional Deputy Commissioner held a special meeting with the representatives of companies providing e-commerce services

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਚੋਣਾਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਨੇ ਈ-ਕਮਾਰਸ ਸਰਵਿਸ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਰੂਪਨਗਰ, 9 ਅਪ੍ਰੈਲ: ਲੋਕ ਸਭਾ ਚੋਣਾਂ 2024 ਨੂੰ ਮੱਦੇਨਜਰ ਰੱਖਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਦੇ ਈ-ਕਮਾਰਸ ਸਰਵਿਸ ਪ੍ਰਦਾਨ ਕਰਨ ਵਾਲੀਆਂ ਸਮੂਹ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਨੇ ਹਾਜਰ ਹੋਏ ਪ੍ਰਤੀਨਿਧੀਆਂ ਨੂੰ ਦੱਸਿਆ ਕਿ 16 ਮਾਰਚ 2024 ਤੋਂ ਪੰਜਾਬ ਰਾਜ ਵਿੱਚ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਇਸ ਲਈ ਜੇਕਰ ਜ਼ਿਲ੍ਹੇ ਵਿੱਚ ਈ-ਕਮਾਰਸ ਦੇ ਮਾਧਿਅਮ ਰਾਹੀਂ ਕਿਸੇ ਵੀ ਤਰ੍ਹਾ ਦੀ ਕੋਈ ਸ਼ੱਕੀ ਖਰੀਦੋ-ਫਰੋਖਤ ਹੁੰਦੀ ਹੈ ਤਾਂ ਉਸਦੀ ਜਾਣਕਾਰੀ ਤੁਰੰਤ ਜ਼ਿਲ੍ਹਾ ਚੋਣ ਅਫਸਰ ਨੂੰ ਦਿੱਤੀ ਜਾਵੇ।

ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਇਹ ਵੀ ਕਿਹਾ ਗਿਆ ਕਿ ਈ-ਕਮਾਰਸ ਦੁਆਰਾ ਖਰੀਦੋ ਫਰੋਖਤ ਕਰਨ ਲਈ ਸਰਕਾਰ ਦੀਆਂ ‘ਬਿਜ਼ਨਸ ਟੁ ਕੰਜ਼ਿਓਮਰ ਮਾਡਲ’ ਲਈ ਜੋ ਵੀ ਹਦਾਇਤਾਂ ਹਨ, ਉਨ੍ਹਾਂ ਦੀ ਸਖਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਉਪ ਪੁਲੀਸ ਕਪਤਾਨ (ਡੀ) ਰੂਪਨਗਰ ਸ. ਮਨਬੀਰ ਸਿੰਘ ਬਾਜਵਾ, ਨੋਡਲ ਅਫਸਰ ਫਾਰ ਮਾਡਲ ਕੋਡ ਆਫ ਕੰਡਕਟ-ਕਮ-ਰਿਜਨਲ ਟ੍ਰਾਂਸਪੋਰਟ ਅਫਸਰ ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਸ. ਮਾਨ ਮਹਿੰਦਰ ਸਿੰਘ, ਫਲਿੱਪਕਾਰਟ ਤੋਂ ਮਿ. ਅਤੁਲ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।