ਬੰਦ ਕਰੋ

ਚੋਣ ਗਿਣਤੀ ਦੌਰਾਨ ਕਾਊਂਟਿੰਗ ਸੈਂਟਰਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਮਨਾਹੀ – ਜ਼ਿਲ੍ਹਾ ਮੈਜਿਸਟਰੇਟ

ਪ੍ਰਕਾਸ਼ਨ ਦੀ ਮਿਤੀ : 27/05/2026
Use of mobile phones prohibited in counting centers during election counting - District Magistrate

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਚੋਣ ਗਿਣਤੀ ਦੌਰਾਨ ਕਾਊਂਟਿੰਗ ਸੈਂਟਰਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਮਨਾਹੀ – ਜ਼ਿਲ੍ਹਾ ਮੈਜਿਸਟਰੇਟ

ਰੂਪਨਗਰ, 27 ਮਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ

ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ ਗਿਣਤੀ 29 ਮਈ 2026 ਨੂੰ ਜ਼ਿਲ੍ਹੇ ਵਿੱਚ ਬਣਾਏ ਗਏ ਵੱਖ-ਵੱਖ ਕਾਊਂਟਿੰਗ ਸੈਂਟਰ ਸਰਕਾਰੀ ਕਾਲਜ ਰੂਪਨਗਰ, ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆ ਸ਼੍ਰੀ ਚਮਕੌਰ ਸਾਹਿਬ, ਸ਼ਹੀਦ ਸਿਪਾਹੀ ਪਰਗਨ ਸਿੰਘ ਹਾਈ ਸਕੂਲ ਮਟੌਰ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ, ਸਕੂਲ ਆਫ ਐਮੀਂਨਸ ਸ੍ਰੀ ਕੀਰਤਪੁਰ ਸਾਹਿਬ ਅਤੇ ਸਕੂਲ ਆਫ ਐਮੀਂਨਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੜਕੇ) ਨੰਗਲ ਦੇ ਅੰਦਰ ਮੋਬਾਇਲ ਫੋਨ ਲਿਜਾਣਾ/ਰੱਖਣ/ਵਰਤੋਂ ਕਰਨ ਤੇ ਸਰਕਾਰੀ ਤੌਰ ਤੇ ਚੋਣ ਨਤੀਜਿਆਂ ਦੇ ਐਲਾਨ ਹੋਣ ਤੱਕ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨਰ, ਪੰਜਾਬ, ਚੰਡੀਗੜ੍ਹ ਵੱਲੋਂ ਪੰਜਾਬ ਰਾਜ ਵਿੱਚ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ 26 ਮਈ 2026 ਨੂੰ ਕਰਵਾਈਆਂ ਗਈਆਂ ਸਨ ਅਤੇ ਜ਼ਿਲ੍ਹਾ ਰੂਪਨਗਰ ਵਿਖੇ ਇਨ੍ਹਾਂ ਚੋਣਾਂ ਦੀ ਗਿਣਤੀ 29 ਮਈ 2026 ਨੂੰ ਜ਼ਿਲ੍ਹੇ ਵਿੱਚ ਬਣਾਏ ਗਏ ਵੱਖ-ਵੱਖ ਕਾਊਂਟਿੰਗ ਸੈਂਟਰਾਂ ਵਿਖ਼ੇ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੇ ਮੱਦੇਨਜਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਜੂਰਰੀ ਹੈ ਤਾਂ ਜੋ ਜਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾ ਦੀਆਂ ਚੋਣਾ ਦੀ ਗਿਣਤੀ ਦਾ ਕੰਮ ਸ਼ਾਂਤਮਈ ਢੰਗ ਨਾਲ ਮੁਕੰਮਲ ਹੈ ਸਕੇ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਊਟਿੰਗ ਹਾਲ ਵਿੱਚ ਮੋਬਾਇਲ ਫੋਨ ਲਿਜਾਣ ਦੀ ਇਜ਼ਾਜਤ ਹੈ, ਉਨ੍ਹਾਂ ਨੂੰ ਇਸ ਹੁਕਮ ਤੋਂ ਛੋਟ ਹੋਵੇਗੀ।