ਬੰਦ ਕਰੋ

ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ – ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 16/05/2023
More challans for smokers in public places - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ – ਡਿਪਟੀ ਕਮਿਸ਼ਨਰ

ਵਿੱਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਨੂੰ ਤੰਬਾਕੂ ਮੁਕਤ ਕਰਨਾ ਯਕੀਨੀ ਕੀਤਾ ਜਾਵੇ

ਰੂਪਨਗਰ, 16 ਮਈ: ਜਨਤਕ ਥਾਵਾਂ ਤੇ ਤੰਬਾਕੂ ਰੋਕੂ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਤੰਬਾਕੂ ਰੋਕੂ ਐਕਟ ਦੀ ਮੀਟਿੰਗ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਸਕੂਲਾਂ ਅਤੇ ਕਾਲਜਾਂ ਦੇ 100 ਗਜ਼ ਦੇ ਘੇਰੇ ਅਧੀਨ ਆਉਂਦੇ ਰਕਬੇ ਨੂੰ ਤੰਬਾਕੂ ਮੁਕਤ ਜੋਨ ਘੋਸ਼ਿਤ ਕੀਤਾ ਗਿਆ ਹੈ। ਇਸ ਲਈ ਸਿਹਤ ਵਿਭਾਗ ਸਿਗਰੇਟ ਐਂਡ ਅਦਰ ਤੰਬਾਕੂ ਪਰੋਡਕਟਜ਼ ਐਕਟ, 2003 ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣ ਅਤੇ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਕੇ ਤੰਬਾਕੂ ਦੀ ਵਰਤੋਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਿਹਤ ਵਿਭਾਗ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਪ੍ਰਮੁੱਖਤਾ ਦੇ ਆਧਾਰ ‘ਤੇ ਲਏ ਅਤੇ ਜਨਤਕ ਥਾਵਾਂ ਉੱਤੇ ਤੰਬਾਕੂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਕੋਟਪਾ (ਐਕਟ) ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਸ ਮੁਹਿੰਮ ਵਿਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਜੋੜਿਆ ਜਾਵੇ।

ਉਨ੍ਹਾਂ ਕੋਟਪਾ ਐਕਟ ਬਾਰੇ ਦੱਸਿਆ ਕਿ ਕੋਟਪਾ ਐਕਟ ਤਹਿਤ ਵੱਖ-ਵੱਖ ਧਰਾਵਾਂ ਤਹਿਤ ਤੰਬਾਕੂ ਵੇਚਣ ਅਤੇ ਸੇਵਨ ਕਰਨ ਦੀ ਮਨਾਹੀ ਹੈ, ਜਿਵੇ ਕਿ ਜਨਤਕ ਥਾਵਾਂ ਤੇ ਸਿਗਰਟਨੋਸੀ, ਈ: ਸਿਗਰੇਟ ਦੀ ਵਰਤੋ, ਦੁਕਾਨਦਾਰਾਂ ਵੱਲੋ ਖੁਲੀ ਸਿਗਰੇਟ ਵੇਚਣਾ, ਗੁਟਖਾ-ਪਾਨ ਮਸਾਲਾ ਵੇਚਣਾ, ਤੰਬਾਕੂ ਪਦਾਰਥਾਂ ਦੀ ਪੈਕਿੰਗ ਤੇ ਪਾਬੰਦੀ ਹੈ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਤਕ ਸਥਾਨ ਤੇ ਤੰਬਾਕੂਨੋਸ਼ੀ ਕਰਨ ਤੇ 200 ਰੁਪਏ ਤੱਕ ਜੁਰਮਾਨਾ, ਤੰਬਾਕੂ ਉਤਪਾਦਾਂ ਦੀ ਕਿਸੇ ਵੀ ਤਰ੍ਹਾਂ ਨਾਲ ਮਸ਼ਹੂਰੀ ਕਰਨ ਤੇ ਪੰਜ ਸਾਲ ਤੱਕ ਕੈਦ ਤੇ 5000 ਰੁਪਏ ਤੱਕ ਜੁਰਮਾਨਾ, ਵਿੱਦਿਅਕ ਸੰਸਥਾਵਾਂ ਦੇ ਨੇੜੇ ਤੰਬਾਕੂ ਉਤਪਾਦ ਵੇਚਣ ਤੇ 200 ਰੁਪਏ ਤੱਕ ਜੁਰਮਾਨਾ ਕੀਤਾ ਜਾ ਸਕਦਾ ਹੈ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ. ਮੋਰਿੰਡਾ ਸ਼੍ਰੀ ਦਿਪਾਂਕਰ ਗਰਗ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ. ਬੀ.ਐੱਸ. ਗਰੇਵਾਲ, ਡੀ.ਐਸ.ਪੀ. (ਹੈੱਡਕੁਆਰਟਰ) ਸ. ਗੁਰਮੀਤ ਸਿੰਘ, ਕਾਰਜ ਸਾਧਕ ਅਫਸਰ ਰੂਪਨਗਰ ਸ. ਅਮਨਦੀਪ ਸਿੰਘ, ਪ੍ਰੋ. ਨਿਰਮਲ ਬਰਾੜ ਸਰਕਾਰੀ ਕਾਲਜ ਰੋਪੜ, ਜ਼ਿਲ੍ਹੇ ਦੇ ਸਮੂਹ ਐਸ.ਐਮ.ਓਜ਼ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।