ਜਨਰਲ ਆਬਜ਼ਰਵਰ ਡਾ. ਹੀਰਾ ਲਾਲ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਅਚਨਚੇਤ ਦੌਰਾ ਕਰਦਿਆਂ ਲੋਕ ਸਭਾ ਚੋਣਾ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜਨਰਲ ਆਬਜ਼ਰਵਰ ਡਾ. ਹੀਰਾ ਲਾਲ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਅਚਨਚੇਤ ਦੌਰਾ ਕਰਦਿਆਂ ਲੋਕ ਸਭਾ ਚੋਣਾ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸ਼੍ਰੀ ਚਮਕੌਰ ਸਾਹਿਬ, 14 ਮਈ: ਲੋਕ ਸਭਾ ਚੋਣਾਂ 2024 ਦੌਰਾਨ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਚੋਣਾਂ ਦੌਰਾਨ ਪੋਲਿੰਗ ਦੇ ਸੁਚਾਰੂ ਪ੍ਰਬੰਧਾਂ ਤੇ ਨਿਗਰਾਨੀ ਰੱਖਣ ਲਈ ਭਾਰਤੀ ਚੋਣ ਕਮਿਸ਼ਨ ਵਲੋ ਨਿਯੁਕਤ ਜਨਰਲ ਆਬਜ਼ਰਵਰ ਡਾ. ਹੀਰਾ ਲਾਲ, ਆਈ.ਏ.ਐਸ ਨੇ ਸ੍ਰੀ ਚਮਕੌਰ ਸਾਹਿਬ ਸਾਹਿਬ ਵਿਖੇ ਅਚਨਚੇਤ ਦੌਰਾ ਕੀਤਾ।
ਇਸ ਮੌਕੇ ਸਹਾਇਕ ਚੋਣਕਾਰ ਅਫ਼ਸਰ ਕਮ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਨੇ ਜਨਰਲ ਆਬਜਰਵਰ ਡਾ. ਹੀਰਾ ਲਾਲ ਨੂੰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿਚ ਕੀਤੇ ਗਏ ਸਮੁੱਚੇ ਪ੍ਰਬੰਧਾ ਬਾਰੇ ਜਾਣਕਾਰੀ ਦਿੱਤੀ।
ਜਨਰਲ ਆਬਜ਼ਰਵਰ ਡਾ. ਹੀਰਾ ਲਾਲ, ਆਈ.ਏ.ਐਸ ਨੇ ਐੱਸ ਡੀ ਐਮ ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਨੂੰ ਹਦਾਇਤ ਕਰਦਿਆਂ ਕਿਹਾ ਕਿ ਡਿਸਪੈਚ ਸੈਂਟਰ ਅਤੇ ਈ.ਵੀ ਐੱਮ ਦੀ ਕਮਿਸ਼ਨਿੰਗ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਨੇਪਰੇ ਚਾੜਨ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿਨ ਪਾਲਣਾ ਕਰਨੀ ਯਕੀਨੀ ਕੀਤੀ ਜਾਵੇ।
ਜਨਰਲ ਆਬਜ਼ਰਵਰ ਨੇ ਹਦਾਇਤ ਕਰਦਿਆਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਜਿਨ੍ਹਾਂ ਪੋਲਿੰਗ ਬੂਥਾਂ ਉੱਤੇ ਵੋਟਿੰਗ ਘੱਟ ਹੋਈ ਹੈ, ਉੱਥੇ ਵੱਡੇ ਪੱਧਰ ਤੇ ਸਵੀਪ ਗਤੀਵਿਧੀਆਂ ਕਰਵਾ ਕੇ ਵੋਟਰਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਨ੍ਹਾਂ ਪੋਲਿੰਗ ਸਟੇਸ਼ਨਾਂ ਤੇ ਵੋਟਿੰਗ ਵੱਧ ਹੋਈ ਹੈ, ਉੱਥੇ ਵੀ ਹੋਰ ਵੋਟਿੰਗ ਵਧਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ।
ਉਣਾਂ ਐਸ.ਡੀ.ਐਮ ਅਮਰੀਕ ਸਿੰਘ ਨੂੰ ਆਦੇਸ਼ ਦਿੱਤੇ ਕਿ ਹਰ ਪੋਲਿੰਗ ਬੂਥ ਉਤੇ ਨਿਯਮ ਅਨੁਸਾਰ ਪੁੱਖਤਾ ਪ੍ਰਬੰਧ ਕੀਤੇ ਜਾਣ ਅਤੇ ਦਿਵਿਆਂਗਜਨਾਂ ਲਈ ਰੈਂਪ ਵੀ ਬਣਾਏ ਜਾਣ ਅਤੇ ਵੋਟਰਾਂ ਦੀ ਸਹੂਲਤਾਂ ਲਈ ਪੋਲਿੰਗ ਬੂਥਾਂ ਵਿਖ਼ੇ ਸਾਈਨ ਬੋਰਡ ਲਗਵਾਏ ਜਾਣ ਤਾਂ ਜੋ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ