ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸਕੱਤਰ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਨਾਲ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸਕੱਤਰ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਨਾਲ
ਰੂਪਨਗਰ, 04 ਸਤੰਬਰ: ਪੰਜਾਬ ਰਾਜ ਕਾਨੂਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸਕੱਤਰ-ਕਮ-ਸੀਜੀਐਮ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਰੂਪਨਗਰ ਦੇ ਸਭ ਤੋਂ ਵੱਧ ਹੜ੍ਹ ਦੀ ਮਾਰ ਹੇਠਾਂ ਆਏ ਇਲਾਕਿਆਂ ਵਿੱਚ ਪੀੜੀਤਾਂ ਲਈ ਰਾਹਤ ਸਮੱਗਰੀ ਭੇਜੀਆਂ ਗਈਆਂ।
ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਰਾਹਤ ਸਮੱਗਰੀ ਵਿੱਚ ਰੋਜ਼ਮਰਾ ਦੀ ਵਰਤੋਂ ਵਾਲੀਆਂ ਜ਼ਰੂਰੀ ਚੀਜ਼ਾਂ, ਖਾਣ-ਪੀਣ ਦਾ ਸਮਾਨ, ਅਤੇ ਹੋਰ ਜੀਵਨ ਯਾਪਨ ਲਈ ਲੋੜੀਂਦੀ ਵਸਤੂਆਂ ਸ਼ਾਮਲ ਕੀਤੀਆਂ ਗਈਆਂ। ਇਹ ਸਮੱਗਰੀ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਅਤੇ ਖੇਤਰਾਂ ਵਿੱਚ ਪਹੁੰਚਾਈ ਜਾਵੇਗੀ ਤਾਂ ਜੋ ਪੀੜਤ ਪਰਿਵਾਰਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।
ਇਸ ਮੌਕੇ ਉਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ ਅਤੇ ਇਕ-ਦੂਜੇ ਦੀ ਸਹਾਇਤਾ ਕਰਕੇ ਸਮਾਜਿਕ ਜ਼ਿੰਮੇਵਾਰੀ ਨਿਭਾਉਣ। ਅਥਾਰਟੀ ਵੱਲੋਂ ਇਹ ਵੀ ਯਕੀਨੀ ਬਣਾਇਆ ਗਿਆ ਕਿ ਰਾਹਤ ਸਮੱਗਰੀ ਸਮੇਂ-ਸਿਰ ਅਤੇ ਸਹੀ ਤਰੀਕੇ ਨਾਲ ਪੀੜਤ ਪਰਿਵਾਰਾਂ ਤੱਕ ਪਹੁੰਚਾਈ ਜਾਵੇਗੀ।