ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 333 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 333 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ
ਰੂਪਨਗਰ, 29 ਅਕਤੂਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਸ਼੍ਰੀਮਤੀ ਮਨਜੋਤ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਿਖੇ ਹੋਈ ਜਿਸ ‘ਚ 1 ਜੁਲਾਈ 2025 ਤੋਂ 30 ਸਤੰਬਰ 2025 ਤੱਕ ਦੇ ਕੰਮਾਂ ਬਾਰੇ ਚਰਚਾ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਮਨਜੋਤ ਕੌਰ ਨੇ ਦੱਸਿਆ ਕਿ ਇਸ ਤਿਮਾਹੀ ਵਿਚ 333 ਵਿਅਕਤੀਆਂ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ, ਜਿਸ ‘ਚ 86 ਔਰਤਾਂ, 39 ਅਨੁਸੂਚਿਤ ਜਾਤੀ, 173 ਕੈਦੀਆਂ 33 ਗਰੀਬ ਵਿਅਕਤੀਆਂ ਅਤੇ 2 ਜੁਵਨਾਇਲ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਥਾਈ ਲੋਕ ਅਦਾਲਤ ‘ਚ 448 ਮਾਮਲੇ, ਕੌਮੀ ਲੋਕ ਅਦਾਲਤ ‘ਚ 13419 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ 12 ਕਰੋੜ ਰੁਪਏ ਕਰੀਬ ਦੇ ਐਵਾਰਡ ਪਾਸ ਕੀਤੇ ਗਏ। ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਕੁੱਲ 309 ਸੈਮੀਨਾਰ ਕਰਵਾਏ ਗਏ, ਜਿਨ੍ਹਾਂ ਰਾਹੀਂ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਰਾਹੀਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਉਦਯੋਗਿਕ ਕਾਮੇ, ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਔਰਤਾਂ ਅਤੇ ਬੱਚੇ, ਜਿਨ੍ਹਾਂ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੈ, ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ।
ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰੂਪਨਗਰ ਸੁਖਵਿੰਦਰ ਸਿੰਘ, ਐਸ.ਪੀ. ਪੀ.ਬੀ.ਆਈ ਜਸਪ੍ਰੀਤ ਸਿੰਘ, ਐਸ.ਡੀ.ਐਮ ਰੂਪਨਗਰ ਸੰਜੀਵ ਕੁਮਾਰ, ਜ਼ਿਲ੍ਹਾ ਅਟਾਰਨੀ ਹਰਕੀਰਤ ਸਿੰਘ, ਪ੍ਰਧਾਨ ਜ਼ਿਲ੍ਹਾ ਬਾਰ ਕੌਂਸਲ ਰੂਪਨਗਰ ਹਰਪ੍ਰੀਤ ਸਿੰਘ ਕੰਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।