ਬੰਦ ਕਰੋ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਕਸੋ ਐਕਟ ਤੇ ਲਗਾਇਆ ਗਿਆ ਵਿਸ਼ੇਸ਼ ਸੈਮੀਨਾਰ

ਪ੍ਰਕਾਸ਼ਨ ਦੀ ਮਿਤੀ : 11/11/2025
Special seminar on POCSO Act organized by District Legal Services Authority

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਕਸੋ ਐਕਟ ਤੇ ਲਗਾਇਆ ਗਿਆ ਵਿਸ਼ੇਸ਼ ਸੈਮੀਨਾਰ

ਰੂਪਨਗਰ, 11 ਨਵੰਬਰ: ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਉਤੇ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਪੋਕਸੋ ਐਕਟ ਉੱਤੇ ਸਰਕਾਰੀ ਮਿਡਲ ਸਕੂਲ ਮੂਸਾਪੁਰ ਵਿਖੇ ਸੈਮੀਨਾਰ ਲਗਾਇਆ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਸੀ.ਜੇ.ਐਮ ਅਮਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਇਸ ਸੈਮੀਨਾਰ ਦਾ ਮੁੱਖ ੳੇੁਦੇਸ਼ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਤੋ ਬਚਣ ਲਈ ਜਾਣੂ ਕਰਵਾਉਣਾ ਸੀ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਆਪਣੇ ਹੱਕਾਂ ਅਤੇ ਬੱਚਿਆਂ ਉਤੇ ਹੋ ਰਹੇ ਅਪਰਾਧਾਂ ਤੋਂ ਵੀ ਜਾਣੂ ਹੋਣਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਪੋਕਸੋ ਦੇ ਵਿੱਚ ਕੇਸ ਦਰਜ ਹੋਣ ਤੇ ਕਿਸੇ ਵੀ ਪੀੜ੍ਹਤ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਅਤੇ ਬੱਚਿਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਸਰੀਰਕ ਸੋਸ਼ਣ ਤੋਂ ਬਚਾਉਣ ਅਤੇ ਅਜਿਹੀ ਅਨਚਾਹੀ ਘਟਨਾ ਹੋਣ ਤੇ ਸਖਤ ਕਾਰਵਾਈ ਕਰਨ ਲਈ ਪਰੋਟੇਕਸ਼ਨ ਆਫ ਚਿਲਡਰਨ ਫਰੋਮ ਸੈਕਸੁਅਲ ਓਫੈਂਸ ਐਕਟ 2012 (ਪੋਕਸੋ) ਲਈ ਕਾਨੂੰਨ ਬਣਾਇਆ ਗਿਆ ਹੈ। ਅਜਿਹੀ ਘਟਨਾ ਵਾਪਰਨ ਦਾ ਡਰ ਹੋਣ ਤੇ ਚਾਇਲਡ ਹੈਲਪਲਾਇਨ ਨੰਬਰ 1098 ਮਹਿਲਾ ਹੈਲਪਲਾਇਨ ਨੰਬਰ 1091 ਜਾਂ ਪੁਲਿਸ ਹੈਲਪਲਾਇਨ ਨੰਬਰ 100, 112 ‘ਤੇ ਇਤਲਾਹ ਦੇ ਸਕਦੇ ਹਨ।