ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕੱਢੀ ਗਈ ਪੈਦਲ ਰੈਲੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕੱਢੀ ਗਈ ਪੈਦਲ ਰੈਲੀ
ਰੂਪਨਗਰ, 06 ਜਨਵਰੀ: ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਅੱਜ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਸ਼ਹਿਰ ਵਿੱਚ ਪੈਦਲ ਰੈਲੀ ਕੱਢੀ ਗਈ।
ਇਸ ਰੈਲੀ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਪੈਰਾ ਲੀਗਲ ਵਲੰਟੀਅਰਾਂ ਦੇ ਨਾਲ-ਨਾਲ ਪੈਨਲ ਐਡਵੋਕੇਟਾਂ ਨੇ ਭਾਗ ਲਿਆ। ਇਸ ਰੈਲੀ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਮੋਹਿਤ ਕੁਮਾਰ ਬਾਂਸਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਸਬੰਧੀ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵੱਲੋਂ 06 ਦਸਬੰਰ 2025 ਤੋਂ ਲੈ ਕੇ 06 ਜਨਵਰੀ 2026 ਤੱਕ ਪੂਰੇ ਪੰਜਾਬ ਵਿੱਚ ਨਸ਼ਿਆਂ ਖਿਲਾਫ ਕੰਪੇਨ ਵਿੱਢੀ ਗਈ ਸੀ ਜਿਸ ਦੇ ਅੰਤਿਮ ਦਿਨ ਇਹ ਰੈਲੀ ਕੱਢੀ ਗਈ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਅਤੇ ਖਾਸਕਰ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ।
ਇਸ ਮੌਕੇ ਚੀਫ ਐਲ.ਏ.ਡੀ.ਸੀ ਰੂਪਨਗਰ ਸ. ਰਾਜਬੀਰ ਸਿੰਘ ਰਾਏ, ਸੀ.ਡੀ.ਪੀ.ਓ ਰੂਪਨਗਰ ਸ਼੍ਰੀਮਤੀ ਸੰਜੂ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਪ੍ਰੀਤ ਸਿੰਘ ਕੰਗ, ਸੀਨੀਅਰ ਵਕੀਲ ਜੇ.ਪੀ.ਐਸ ਢੇਰ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟ ਵੀ ਹਾਜਰ ਸਨ।