ਬੰਦ ਕਰੋ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ 1 ਜਨਵਰੀ ਤੋਂ 31 ਮਾਰਚ ਤੱਕ ਕੀਤੇ ਗਏ ਕੰਮ-ਕਾਜ ਦੀ ਕੀਤੀ ਸਮੀਖਿਆ

ਪ੍ਰਕਾਸ਼ਨ ਦੀ ਮਿਤੀ : 15/04/2024
District Legal Services Authority Rupnagar reviewed the work done from January 1 to March 31

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ 1 ਜਨਵਰੀ ਤੋਂ 31 ਮਾਰਚ ਤੱਕ ਕੀਤੇ ਗਏ ਕੰਮ-ਕਾਜ ਦੀ ਕੀਤੀ ਸਮੀਖਿਆ

ਰੂਪਨਗਰ, 15 ਅਪ੍ਰੈਲ: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਹੋਈ ਜਿਸ ਵਿੱਚ 1 ਜਨਵਰੀ 2024 ਤੋਂ 31 ਮਾਰਚ 2024 ਤੱਕ ਦੇ ਕੰਮ-ਕਾਜ ਬਾਰੇ ਡੂੰਘਾ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀ ਸ਼ਾਮ ਲਾਲ ਵੱਲੋਂ ਕੀਤੀ ਗਈ।

ਇਸ ਮੀਟਿੰਗ ਵਿੱਚ ਜਾਣਕਾਰੀ ਦਿੰਦਿਆਂ ਸੀ.ਜੇ.ਐਮ. ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਇਸ ਤਿਮਾਹੀ ਦੌਰਾਨ ਕੁੱਲ 95 ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਗਈ ਜਿਸ ਵਿੱਚ ਲਗਭਗ 52 ਔਰਤਾਂ, 13 ਅਨੁਸੂਚਿਤ ਜਾਤੀਆਂ,16 ਹਿਰਾਸਤ ਅਧੀਨ,14 ਗਰੀਬ ਵਿਅਕਤੀਆਂ ਅਤੇ ਐਲ.ਏ.ਡੀ.ਸੀ ਨੂੰ 65 ਕੇਸ ਮਾਰਕ ਕੀਤੇ ਗਏ ਅਤੇ 14 ਕੇਸਾਂ ਵਿੱਚ ਐਲ.ਏ.ਡੀ.ਸੀ ਵੱਲੋਂ ਬੇਲ ਐਪਲੀਕੇਸ਼ਨਾ ਫਾਈਲ ਕੀਤੀਆਂ ਗਈਆਂ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਈ ਲੋਕ ਅਦਾਲਤ ਵੱਲੋਂ ਕੁੱਲ 253 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਨੈਸ਼ਨਲ ਲੋਕ ਅਦਾਲਤਾਂ ਵੱਲੋਂ ਕੁੱਲ 10622 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 17 ਕਰੋੜ ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ।

ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਮੈਡੀਏਸ਼ਨ ਸੈਂਟਰ ਵਿੱਚ 24 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਇਸ ਸਮੇਂ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਕੁੱਲ 129 ਸੈਮੀਨਾਰ ਲਗਾਏ ਗਏ ਜਿਨ੍ਹਾਂ ਰਾਹੀਂ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਅਲੱਗ-ਅਲੱਗ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਤੇ ਚੀਫ ਜੁਡੀਸ਼ੀਅਲ ਮੈਜੀਸਟ੍ਰੇਟ ਰੂਪਨਗਰ ਸ਼੍ਰੀ ਅਸੀਸ਼ ਕੁਮਾਰ ਠਠਈ, ਉਪ ਮੰਡਲ ਮੈਜੀਸਟ੍ਰੇਟ ਰੂਪਨਗਰ ਸ਼੍ਰੀ ਨਵਦੀਪ ਕੁਮਾਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ, ਡਿਪਟੀ ਸੁਪਰਡੈਂਟ ਆਫ ਪੁਲਿਸ ਰੂਪਨਗਰ ਸ. ਗੁਰਪ੍ਰੀਤ ਸਿੰਘ, ਡਿਪਟੀ ਜ਼ਿਲ੍ਹਾ ਅਟਾਰਨੀ ਰੂਪਨਗਰ ਸ.ਗੁਰਪ੍ਰੀਤ ਸਿੰਘ ਅਤੇ ਪ੍ਰਧਾਨ ਬਾਰ ਐਸੋਸੀਏਸ਼ਨ ਰੂਪਨਗਰ ਸ਼੍ਰੀ ਮਨਦੀਪ ਮੋਦਗਿੱਲ ਵੀ ਹਾਜ਼ਰ ਹੋਏ।