ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 188 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 188 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ

ਰੂਪਨਗਰ, 28 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਿਖੇ ਹੋਈ ਜਿਸ ‘ਚ 1 ਅਕਤੂਬਰ 2024 ਤੋਂ 31 ਦਸੰਬਰ 2024 ਤੱਕ ਦੇ ਕੰਮਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਡਿਪਟੀ ਸੁਪਰਡੈਂਟ ਆਫ ਪੁਲਿਸ ਸ਼੍ਰੀ ਮੋਹਿਤ ਸਿੰਗਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਦੱਸਿਆ ਕਿ ਇਸ ਤਿਮਾਹੀ 188 ਵਿਅਕਤੀਆਂ ਨੂੰ ਮੀਟਿੰਗ ਦੌਰਾਨ ਕੁੱਲ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ, ਜਿਸ ਵਿੱਚ 79 ਔਰਤਾਂ, 08 ਅਨੁਸੂਚਿਤ ਗਈ, ਜਾਤੀ, 84 ਕੈਦੀਆਂ ਅਤੇ 17 ਗਰੀਬ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਸਥਾਈ ਲੋਕ ਅਦਾਲਤ ‘ਚ 186 ਮਾਮਲੇ, ਅਤੇ ਕੌਮੀ ਲੋਕ ਅਦਾਲਤ ‘ਚ 11732 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ 104821270 ਰੁਪਏ ਦੇ ਐਵਾਰਡ ਪਾਸ ਕੀਤੇ ਗਏ।ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਕੁੱਲ 161 ਸੈਮੀਨਾਰ ਕਰਵਾਏ ਗਏ, ਜਿਨ੍ਹਾਂ ਰਾਹੀਂ ਲੋਕਾਂ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸੀ.ਜੇ.ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਰਾਹੀਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਉਦਯੋਗਿਕ ਕਾਮੇ, ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਔਰਤਾਂ ਅਤੇ ਬੱਚੇ, ਜਿਨ੍ਹਾਂ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੈ, ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ।

ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਸ਼ਾਮ ਲਾਲ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰੂਪਨਗਰ ਸ. ਸੁਖਵਿੰਦਰ ਸਿੰਘ, ਡਿਪਟੀ ਜ਼ਿਲ੍ਹਾ ਅਟਾਰਨੀ ਸ. ਗੁਰਪ੍ਰੀਤ ਸਿੰਘ ਅਤੇ ਪ੍ਰਧਾਨ ਜ਼ਿਲ੍ਹਾ ਬਾਰ ਕੌਂਸਲ ਰੂਪਨਗਰ ਸ਼੍ਰੀ ਮਨਦੀਪ ਮੋਦਗਿੱਲ ਹਾਜ਼ਰ ਸਨ।