ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ – ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਣਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ – ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਣਾ
ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ‘ਚ ਚੋਰੀ ਦੀਆ 3 ਵਾਰਦਾਤਾਂ ਨੂੰ ਟਰੇਸ ਕਰਨ ਦੀ ਜਾਣਕਾਰੀ ਕੀਤੀ ਸਾਂਝੀ
ਰੂਪਨਗਰ, 31 ਜੁਲਾਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋ ਭੈੜੇ ਤੇ ਸ਼ਰਾਰਤੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਚੋਰੀ ਦੀਆ 3 ਵਾਰਦਾਤਾਂ ਨੂੰ ਟਰੇਸ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭੈੜੇ ਅਨਸਰਾਂ ਖਿਲਾਫ ਚਲਾਈ ਗਈ ਇਹ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਰੂਪਨਗਰ ਨੇ ਗੁਪਤਾ ਸੂਚਨਾ ਦੇ ਅਧਾਰ ਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ, ਜੋ ਥਾਣਾ ਸਿਟੀ ਰੂਪਨਗਰ ਦੇ ਏਰਿਆਂ ਵਿੱਚ ਚੋਰੀ ਦੇ ਮੋਟਰਸਾਇਕਲ ਸਮੇਤ ਘੁੰਮ ਰਿਹਾ ਸੀ, ਜਿਸ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤਾ ਇੱਕ ਮੋਟਰਸਾਇਲ ਬਰਾਮਦ ਕੀਤਾ ਗਿਆ ਅਤੇ ਉਸਦੇ ਖਿਲਾਫ ਮੁੱਕਦਮਾ ਨੰਬਰ 151 ਮਿਤੀ 30.07.2024 ਅ/ਧ 303 (2) ਬੀ.ਐਨ.ਐਸ. ਥਾਣਾ ਸਿਟੀ ਰੂਪਨਗਰ ਰਜਿਸਟਰ ਕੀਤਾ ਗਿਆ।
ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਿਟੀ ਮੋਰਿੰਡਾ ਵੱਲੋਂ ਨਾਕਾਬੰਦੀ ਦੌਰਾਨ ਇੱਕ ਬਿਨ੍ਹਾਂ ਨੰਬਰ ਪਲੇਟ ਮੋਟਰਸਾਇਲ ਨੂੰ ਚੈਕ ਕੀਤਾ ਗਿਆ, ਜੋ ਕਿ ਕੁਰਾਲੀ ਦੇ ਏਰੀਏ ਤੋਂ ਚੋਰੀ ਹੋਣਾ ਪਾਇਆ ਗਿਆ, ਜਿਸ ਤੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਚੋਰੀ ਕੀਤਾ ਮੋਟਰਸਾਇਲ ਕਬਜ਼ਾ ਪੁਲਿਸ ਵਿੱਚ ਲਿਆ ਗਿਆ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਥਾਣਾ ਨੰਗਲ ਵੱਲੋਂ ਮੁਕੱਦਮਾ ਨੰਬਰ 92 ਮਿਤੀ 30.07.2024 ਅ/ਧ 303 (2) ਬੀ.ਐਨ.ਐਸ. ਨੂੰ ਟਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ ਦੌਰਾਨੇ ਤਫਤੀਸ਼ ਥਾਣਾ ਨੰਗਲ ਦੀ ਟੀਮ ਵੱਲੋਂ ਮੁਕੱਦਮਾ ਨੂੰ ਟਰੇਸ ਕਰਦੇ ਹੋਏ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਪਾਸੋਂ ਚੋਰੀ ਕੀਤਾ ਇੰਜਣ ਬਲਾਕ ਵੀ ਬਰਾਮਦ ਕੀਤਾ ਗਿਆ ਹੈ।