ਜ਼ਿਲ੍ਹਾ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ
ਰੂਪਨਗਰ, 28 ਸਤੰਬਰ: ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅੰਸਰਾਂ ਖ਼ਿਲਾਫ਼ ਚਲ ਰਹੀ ਮੁਹਿੰਮ “ਜੰਗ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮਾਮਲਿਆਂ ਵਿੱਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਬਰਾਮਦ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਐਸ ਐਸ ਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤੋ ਇਲਾਵਾ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਲਈ ਵੱਖ-ਵੱਖ ਪਿੰਡਾ ਵਿੱਚ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ, ਜ਼ਿਲ੍ਹਾ ਪੁਲਿਸ ਵੱਲੋਂ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਗਿਆ ਜਿਸ ਦੌਰਾਨ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਨਾਕਾਬੰਦੀਆਂ ਰਾਹੀਂ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਐਸ ਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਥਾਣਾ ਕੀਰਤਪੁਰ ਸਾਹਿਬ ਵੱਲੋਂ ਅਰੁਣਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਗੱਜਪੁਰ (ਅਨੰਦਪੁਰ ਸਾਹਿਬ) ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 4 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਅਨੰਦਪੁਰ ਸਾਹਿਬ ਵੱਲੋਂ ਪ੍ਰਵੀਨ ਕੁਮਾਰ ਪੁੱਤਰ ਜਨਕ ਰਾਜ ਵਾਸੀ ਪਿੰਡ ਸਬਰ ਮਾਣਕੂ ਮਾਜਰਾ (ਨੂਰਪੁਰਬੇਦੀ) ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 11 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਦੋਵੇਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲੇ ਦਰਜ ਕੀਤੇ ਗਏ।
‘ਸੰਪਰਕ’ ਦੇ ਤਹਿਤ ਜ਼ਿਲ੍ਹਾ ਦੇ ਵੱਖ-ਵੱਖ ਪਿੰਡਾਂ ਵਿੱਚ ਗਜ਼ਿਟਿਡ ਅਧਿਕਾਰੀਆਂ ਅਤੇ ਮੁਖ ਅਧਿਕਾਰੀਆਂ ਵੱਲੋਂ ਮੀਟਿੰਗਾਂ ਕਰਕੇ ਲੋਕਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਈਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਝਾਵ ਵੀ ਲਏ ਗਏ।ਰੂਪਨਗਰ ਪੁਲਿਸ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਮਾਜ ਵਿਰੋਧੀ ਵਿਹਾਰ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪਰੇਸ਼ਨ ਕੀਤੇ ਗਏ, ਜਿਨ੍ਹਾਂ ਦੌਰਾਨ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਮਹੱਤਵਪੂਰਨ ਸਰਕਾਰੀ ਥਾਵਾਂ ’ਤੇ ਚੈਕਿੰਗ ਕੀਤੀ ਗਈ।
ਅੰਤ ਵਿੱਚ, ਐਸ.ਐਸ.ਪੀ. ਰੂਪਨਗਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਨਸ਼ਿਆਂ ਵਰਗੀ ਆਫ਼ਤ ਨੂੰ ਖ਼ਤਮ ਕਰਨ ਲਈ ਪੁਲਿਸ ਨਾਲ ਪੂਰਾ ਸਹਿਯੋਗ ਕੀਤਾ ਜਾਵੇ। ਜੇਕਰ ਕਿਸੇ ਨੂੰ ਆਪਣੇ ਇਲਾਕੇ ਵਿੱਚ ਨਸ਼ਾ ਤਸਕਰੀ ਜਾਂ ਸਮੱਗਲਿੰਗ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਨੂੰ ਸੁਰੱਖਿਅਤ ਢੰਗ ਨਾਲ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ’ਤੇ ਸਾਂਝੀ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।