ਬੰਦ ਕਰੋ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਵਿਧਾਨ ਦਿਵਸ 26 ਨਵੰਬਰ ਨੂੰ ਮਨਾਇਆ ਜਾਵੇਗਾ – ਡਿਪਟੀ ਕਮਿਸ਼ਨਰ 

ਪ੍ਰਕਾਸ਼ਨ ਦੀ ਮਿਤੀ : 24/11/2022
Constitution Day will be celebrated by the district administration on November 26 - Deputy Commissioner

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਵਿਧਾਨ ਦਿਵਸ 26 ਨਵੰਬਰ ਨੂੰ ਮਨਾਇਆ ਜਾਵੇਗਾ – ਡਿਪਟੀ ਕਮਿਸ਼ਨਰ 

ਰੂਪਨਗਰ, 24 ਨਵੰਬਰ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ 26 ਨਵੰਬਰ ਦਿਨ ਸ਼ਨੀਵਾਰ ਨੂੰ ਮਨਾਇਆ ਜਾਵੇਗਾ। 

ਇਸ ਦੇ ਨਾਲ ਹੀ 25 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸੰਵਿਧਾਨ ਦਿਵਸ ਦੀ ਮਹੱਤਤਾ ਸਬੰਧੀ ਇੱਕ ਪ੍ਰੀ ਪਬਲਿਸਿਟੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਮੁੱਖ ਮਹਿਮਾਨ ਸਹਾਇਕ ਕਮਿਸ਼ਨਰ ਸ਼੍ਰੀ ਦੀਪਾਂਕਰ ਗਰਗ ਹੋਣਗੇ। 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਪੂਰੇ ਦੇਸ਼ ਵਿਚ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਵਲੋਂ ਰਚਿਆ ਗਿਆ ਭਾਰਤੀ ਸੰਵਿਧਾਨ, ਸੰਵਿਧਾਨ ਸਭਾ ਦੁਆਰਾ ਰਸਮੀ ਤੌਰ `ਤੇ ਅਪਣਾਇਆ ਗਿਆ ਸੀ ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 125ਵੇਂ ਜਨਮ ਦਿਨ ਮੌਕੇ ਸਾਲ 2015 ‘ਚ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ।