ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
“ਯੁੱਧ ਨਸ਼ਿਆਂ ਵਿਰੁੱਧ”
ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ
ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੇ ਪੋਸਟਰ ਕੀਤਾ ਜਾਰੀ
ਰੂਪਨਗਰ, 05 ਅਗਸਤ: ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਵਿਲੱਖਣ ਪਹਿਲ ਕਰਦੇ ਹੋਏ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਸੁਚੇਤ ਕਰਨ ਲਈ ਅਤੇ ਇੱਕ ਨਿਰੋਏ ਸਮਾਜ ਦੀ ਸਿਰਜਣਾ ਕਰਨ ਲਈ ਵੱਖ-ਵੱਖ ਸਰਕਾਰੀ ਸਕੁਲਾਂ ਦੇ ਨਾਟਕ ਮੁਕਾਬਲੇ ਕਰਵਾਏ ਗਏ, ਜਿਸ ਦੇ ਤਹਿਤ ਹੁਣ ਜ਼ਿਲ੍ਹਾ ਪੱਧਰੀ ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਇਸ ਸਮਾਗਮ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਵੱਖ-ਵੱਖ ਪਿੰਡਾਂ ਤੋਂ ਸਰਪੰਚ ਤੇ ਨੰਬਰਦਾਰ, ਐਨਸੀਸੀ ਕੈਡਿਟ ਵੀ ਸ਼ਾਮਿਲ ਹੋਣਗੇ।
ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਿਆਉਣ ਲਈ ਜ਼ਿਲ੍ਹੇ ਵਿੱਚ ਬਹੁਤ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿੱਚੋਂ ਨਸ਼ੇ ਨੂੰ ਖਤਮ ਕੀਤਾ ਜਾ ਸਕੇ। ਇਸ ਦੇ ਤਹਿਤ ਹੀ ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ ਦੀ ਅਗਵਾਈ ਹੇਠ ਸਕੂਲਾਂ ਵਿੱਚ ਨਾਟਕ ਕਰਵਾਉਣ ਦੀ ਪਹਿਲਕਦਮੀ ਕੀਤੀ ਗਈ, ਪਹਿਲਾ ਸਕੂਲ ਪੱਧਰੀ, ਬਲਾਕ ਪੱਧਰੀ, ਸਬ ਡਵੀਜ਼ਨ ਪੱਧਰ ਅਤੇ ਹੁਣ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਅੱਵਲ 05 ਟੀਮਾਂ ਦੀ ਚੋਣ ਕੀਤੀ ਜਾਵੇਗੀ ਅਤੇ ਇਨ੍ਹਾਂ ਟੀਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਨ੍ਹਾਂ 04 ਟੀਮਾਂ ਵੱਲੋਂ 15 ਅਗਸਤ 2025 ਨੂੰ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਮੋਰਿੰਡਾ, ਨੰਗਲ ਅਤੇ ਜੇਤੂ ਰਹਿਣ ਵਾਲੀ ਟੀਮ ਵੱਲੋਂ ਜ਼ਿਲ੍ਹਾ ਰੂਪਨਗਰ ਪੱਧਰ ਤੇ ਕਰਵਾਏ ਜਾ ਰਹੇ ਆਜ਼ਾਦੀ ਦਿਵਸ ਦੇ ਸਮਾਗਮ ਵਿੱਚ ਪੇਸ਼ਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਭਿਮੰਨਿਊ ਮਲਿਕ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਐੱਸਪੀ ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ.ਰਾਕੇਸ਼ ਸ਼ਰਮਾ, ਜ਼ਿਲ੍ਹਾ ਵਣ ਅਫਸਰ ਹਰਜਿੰਦਰ ਸਿੰਘ, ਸਕੱਤਰ ਰੈੱਡ ਕਰਾਸ ਗੁਰਸੋਹਣ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।