ਬੰਦ ਕਰੋ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਪੇਸ਼ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੇ ਸਬੰਧ ਵਿੱਚ ਬੁਲਾਈ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 26/07/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਪੇਸ਼ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੇ ਸਬੰਧ ਵਿੱਚ ਬੁਲਾਈ ਮੀਟਿੰਗ

ਰੂਪਨਗਰ, 26 ਜੁਲਾਈ: ਦੇਸ਼ ਦੀ ਆਜ਼ਾਦੀ ਦੀ 77ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਕਰਵਾਇਆ ਜਾਵੇਗਾ ਅਤੇ ਜਿਸ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀ ਸੰਜੀਵ ਕੁਮਾਰ ਨੇ ਹਿੱਸਾ ਲੈਣ ਵਾਲਿਆਂ ਸਕੂਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੌਰਾਨ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਗਮ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜਿਹੜੀਆਂ ਵੀ ਵੰਨਗੀਆਂ ਦੀ ਪੇਸ਼ਕਾਰੀ ਹੋਵੇਗੀ, ਉਹਨਾਂ ਸਬੰਧੀ ਸਮਾਂ ਹੱਦ ਤੇ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।

ਇਸ ਮੌਕੇ ਸੱਭਿਆਚਾਰਕ ਸਮਾਗਮ ਤਹਿਤ ਪੇਸ਼ ਕੀਤੀਆਂ ਜਾਣ ਵਾਲੀਆਂ ਵੰਨਗੀਆਂ ਦੀ ਸਮੀਖਿਆ ਕੀਤੀ ਤੇ ਲੌੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਹਨਾਂ ਕਿਹਾ ਕਿ ਹਰ ਰਿਹਰਸਲ ਉੱਤੇ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ, ਬਾਥਰੂਮਾਂ ਅਤੇ ਰਿਫਰੈਸ਼ਮੈਂਟ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਤੇ ਐਂਬੂਲੈਂਸ ਦਾ ਵੀ ਪ੍ਰਬੰਧ ਰਹੇਗਾ।
ਉਨ੍ਹਾਂ ਹਾਜ਼ਰ ਨੁਮਾਇੰਦਿਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੇ ਜਜ਼ਬੇ ਨੂੰ ਪ੍ਰੇਰਿਤ ਕਰਦੇ ਗੀਤਾਂ ਦੀ ਚੋਣ ਕੀਤੀ ਜਾਵੇ।

ਸ਼੍ਰੀ ਸੰਜੀਵ ਕੁਮਾਰ ਨੇ ਕਿਹਾ ਕਿ ਆਜ਼ਾਦੀ ਦਿਵਸ ਵਰਗੇ ਦਿਹਾੜੇ ਨੌਜਵਾਨ ਵਰਗ ਨੂੰ ਦੇਸ਼ ਵਡਮੁੱਲੇ ਇਤਿਹਾਸ ਤੋਂ ਜਾਣੂ ਕਰਵਾ ਕੇ ਉਨ੍ਹਾਂ ਅੰਦਰ ਦੇਸ਼ ਭਗਤੀ ਦੀ ਭਾਵਨਾਂ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਦੇ ਹਨ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਉਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਜਿਲ੍ਹਾ ਸਪੋਰਟਸ ਕੁਆਰਡੀਨੇਟਰ ਸ਼ਰਨਜੀਤ ਕੌਰ, ਡੀ.ਏ.ਵੀ ਸਕੂਲ ਪ੍ਰਿੰ. ਸੰਗੀਤਾ ਰਾਣੀ, ਸਰਕਾਰੀ ਕਾਲਜ ਰੋਪੜ ਤੋਂ ਡਾ. ਨਿਰਮਲ ਸਿੰਘ, ਬ੍ਰਿਟਿਸ਼ ਕੋਲੰਬੀਆ ਸਕੂਲ ਜਸਲੀਨ ਕੌਰ, ਹੌਲੀ ਫੈਮਲੀ ਸਕੂਲ ਚਰਨਜੀਤ ਸਿੰਘ, ਸਾਹਿਬਜਾਦਾ ਅਜੀਤ ਸਿੰਘ ਅਕੈਡਮੀ ਜੈਦੀਪ ਸਿੰਘ ਅਤੇ ਹੋਰ ਕਰਮਚਾਰੀ ਹਾਜ਼ਰ ਸਨ।