ਜ਼ਿਲ੍ਹਾ ਰੂਪਨਗਰ ‘ਚ “ਪਿੰਡਾਂ ਅਤੇ ਸ਼ਹਿਰਾਂ ਦੇ ਪਹਿਰੇਦਾਰ” ਮੁਹਿੰਮ ਦੀ ਸ਼ੁਰੂਆਤ ਹੋਵੇਗੀ 3 ਮਈ ਨੂੰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
“ਯੁੱਧ ਨਸ਼ਿਆਂ ਵਿਰੁੱਧ”
ਜ਼ਿਲ੍ਹਾ ਰੂਪਨਗਰ ‘ਚ “ਪਿੰਡਾਂ ਅਤੇ ਸ਼ਹਿਰਾਂ ਦੇ ਪਹਿਰੇਦਾਰ” ਮੁਹਿੰਮ ਦੀ ਸ਼ੁਰੂਆਤ ਹੋਵੇਗੀ 3 ਮਈ ਨੂੰ
ਮੋਰਿੰਡਾ ਦੇ ਰਾਜ ਮਹਲ ਰਿਜ਼ੋਰਟ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਕੈਬਨਿਟ ਮੰਤਰੀ ਹਰਜੋਤ ਬੈਂਸ ਹੋਣਗੇ ਮੁੱਖ ਮਹਿਮਾਨ, ਵਿਧਾਇਕ ਦਿਨੇਸ਼ ਚੱਢਾ ਤੇ ਵਿਧਾਇਕ ਡਾ. ਇਸ਼ਾਕ ਕੁਮਾਰ ਹੋਣਗੇ ਵਿਸ਼ੇਸ਼ ਮਹਿਮਾਨ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆ ਨਾਲ ਮੀਟਿੰਗ ਕਰਦਿਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ
ਮੋਰਿੰਡਾ, 01 ਮਈ: “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਜ਼ਿਲ੍ਹਾ ਰੂਪਨਗਰ ਵਿਖੇ ਵਿਲੇਜ ਡਿਫੈਂਸ ਕਮੇਟੀ/ਵਾਰਡ ਡਿਫੈਂਸ ਕਮੇਟੀ “ਪਿੰਡਾਂ ਅਤੇ ਸ਼ਹਿਰਾਂ ਦੇ ਪਹਿਰੇਦਾਰ” ਮੁਹਿੰਮ ਦੀ ਸ਼ੁਰੂਆਤ 3 ਮਈ 2025 ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਰਾਜ ਮਹਲ ਰਿਜ਼ੋਰਟ ਮੋਰਿੰਡਾ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਕੀਤੀ ਜਾਵੇਗੀ।
ਇਸ ਪ੍ਰੋਗਰਾਮ ਵਿੱਚ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਉਚੇਰੀ ਸਿੱਖਿਆ ਤੇ ਭਾਸ਼ਾ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਸ. ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਤੇ ਸ਼੍ਰੀ ਦਿਨੇਸ਼ ਚੱਢਾ ਐੱਮ.ਐੱਲ.ਏ. ਹਲਕਾ ਰੂਪਨਗਰ ਅਤੇ ਡਾ. ਇਸ਼ਾਕ ਕੁਮਾਰ ਐੱਮ.ਐੱਲ.ਏ. ਹਲਕਾ ਚੱਬੇਵਾਲ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਢੁੱਕਵੇਂ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਦੇਸ਼ ਜਾਰੀ ਕੀਤੇ ਅਤੇ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆ ਨੂੰ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ਉਤੇ ਠੱਲ ਪਾਉਣ ਲਈ ਹਲਕਾ ਵਾਸੀਆਂ ਦੇ ਸਾਥ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਯਜੋਤੀ ਸਿੰਘ, ਆਈ.ਏ.ਐਸ. ਅੰਡਰ ਟ੍ਰੇਨਿੰਗ ਅਭਿਮਨਯੂ ਮਲਿਕ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ (ਜ)ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸਡੀਐਮ ਮੋਰਿੰਡਾ ਸੁਖਪਾਲ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸਡੀਐਮ ਨੰਗਲ ਅਨਮਜੋਤ ਕੌਰ, ਐਸਡੀਐਮ ਰੂਪਨਗਰ ਸਚਿਨ ਪਾਠਕ, ਡੀਐਸਪੀ ਮੋਰਿੰਡਾ ਜਤਿੰਦਰਪਾਲ ਸਿੰਘ, ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।