ਬੰਦ ਕਰੋ

ਜ਼ਿਲ੍ਹਾ ਰੈੱਡ ਕਰਾਸ ਵੱਲੋਂ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 200 ਵਿਦਿਆਰਥੀਆਂ ਨੂੰ ਦਿੱਤੀ ਗਈ ਫਸਟ ਏਡ ਸਿਖਲਾਈ

ਪ੍ਰਕਾਸ਼ਨ ਦੀ ਮਿਤੀ : 18/09/2026
First aid training provided to 200 students at Genius International Public School by the District Red Cross.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੈੱਡ ਕਰਾਸ ਵੱਲੋਂ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 200 ਵਿਦਿਆਰਥੀਆਂ ਨੂੰ ਦਿੱਤੀ ਗਈ ਫਸਟ ਏਡ ਸਿਖਲਾਈ

ਰੂਪਨਗਰ, 18 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਫਸਟ ਏਡ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਲਗਭਗ 200 ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਸਬੰਧੀ ਵਿਹਾਰਕ ਸਿਖਲਾਈ ਅਤੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।

ਜ਼ਿਲ੍ਹਾ ਰੈੱਡ ਕਰਾਸ ਵੱਲੋਂ ਸਕੂਲਾਂ, ਕਾਲਜਾਂ ਅਤੇ ਐੱਨ.ਸੀ.ਸੀ. ਅਕੈਡਮੀਆਂ ਵਿੱਚ ਲਗਾਤਾਰ ਫਸਟ ਏਡ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਕਿਸੇ ਵੀ ਅਚਾਨਕ ਵਾਪਰਨ ਵਾਲੀ ਘਟਨਾ ਜਾਂ ਹਾਦਸੇ ਸਮੇਂ ਤੁਰੰਤ ਮੁੱਢਲੀ ਸਹਾਇਤਾ ਪ੍ਰਦਾਨ ਕਰਕੇ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਦੀ ਉਪ-ਪ੍ਰਧਾਨ ਸ੍ਰੀਮਤੀ ਰੇਨ ਰੀਟਾ ਡੇਚਲਵਾਲ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ, ਅਨੁਸ਼ਾਸਨ ਵਿੱਚ ਰਹਿਣ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਸਮਾਜ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਵੀ ਜਾਗਰੂਕ ਕੀਤਾ।

ਜ਼ਿਲ੍ਹਾ ਰੈੱਡ ਕਰਾਸ ਦੇ ਸਕੱਤਰ ਸ. ਗੁਰਸੋਹਣ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੀ.ਪੀ.ਆਰ., ਬੇਹੋਸ਼ੀ ਦੀ ਸਥਿਤੀ, ਵੱਖ-ਵੱਖ ਕਿਸਮਾਂ ਦੇ ਜ਼ਖ਼ਮਾਂ, ਦਮ ਘੁੱਟਣ (ਚੋਕਿੰਗ), ਨਕਸੀਰ, ਹੱਡੀ ਟੁੱਟਣ (ਫਰੈਕਚਰ), ਜਾਨਵਰਾਂ ਅਤੇ ਸੱਪ ਦੇ ਕੱਟਣ ਆਦਿ ਸਥਿਤੀਆਂ ਵਿੱਚ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਵਿਹਾਰਕ ਸਿਖਲਾਈ ਵੀ ਕਰਵਾਈ ਗਈ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਵੁਵਾਨਾ, ਸਕੂਲ ਦੇ ਪ੍ਰਬੰਧਕ ਸ. ਚਰਨਜੀਤ ਸਿੰਘ ਚੰਨੀ ਅਤੇ ਸਕੂਲ ਦਾ ਅਧਿਆਪਕ ਸਟਾਫ਼ ਹਾਜ਼ਰ ਸੀ।