ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨ ਦੀ ਮਿਤੀ : 20/07/2026
Placement camp at District Employment and Business Bureau Rupnagar today

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਸਰਕਾਰੀ ਕਾਲਜ ਰੂਪਨਗਰ ਤੇ ਸੈਟਿਨ ਕ੍ਰੈਡਿਟ ਕੇਅਰ ਨੈੱਟਵਰਕ ਲਿਮਟਡ ਵੱਲੋਂ ਵੱਖ-ਵੱਖ ਅਸਾਮੀਆਂ ਲਈ ਕੀਤੀ ਜਾਵੇਗੀ ਭਰਤੀ

ਰੂਪਨਗਰ, 20 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।

ਇਸੇ ਲੜੀ ਤਹਿਤ ਅੱਜ 21 ਜੁਲਾਈ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਰਕਾਰੀ ਕਾਲਜ ਰੂਪਨਗਰ ਅਤੇ ਸੈਟਿਨ ਕ੍ਰੈਡਿਟ ਕੇਅਰ ਨੈੱਟਵਰਕ ਲਿਮਿਟੇਡ ਵੱਲੋਂ ਖਾਲੀ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਰਕਾਰੀ ਕਾਲਜ ਰੂਪਨਗਰ ਵੱਲੋਂ ਮਲਟੀ-ਟਾਸਕ (ਪਿਓਨ/ਬੇਲਦਾਰ) ਦੀਆਂ 3 ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਅੱਠਵੀਂ ਜਾਂ ਦਸਵੀਂ ਪਾਸ ਅਤੇ 19 ਤੋਂ 40 ਸਾਲ ਉਮਰ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਡੀ.ਸੀ. ਰੇਟ ਅਨੁਸਾਰ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਕਰਨ ਦਾ ਸਥਾਨ ਰੂਪਨਗਰ ਹੋਵੇਗਾ ਅਤੇ ਪੁਰਸ਼ ਤੇ ਮਹਿਲਾ ਦੋਵੇਂ ਉਮੀਦਵਾਰ ਇੰਟਰਵਿਊ ਵਿੱਚ ਸ਼ਾਮਲ ਹੋ ਸਕਦੇ ਹਨ।

ਇਸੇ ਤਰ੍ਹਾਂ ਸੈਟਿਨ ਕ੍ਰੈਡਿਟ ਕੇਅਰ ਨੈੱਟਵਰਕ ਲਿਮਟਡ ਵੱਲੋਂ ਫੀਲਡ ਅਫ਼ਸਰ (ਸੀ.ਐਸ.ਓ.) ਦੀਆਂ 20 ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਬਾਰਵੀਂ ਜਾਂ ਇਸ ਤੋਂ ਵੱਧ ਵਿਦਿਅਕ ਯੋਗਤਾ ਰੱਖਣ ਵਾਲੇ 19 ਤੋਂ 32 ਸਾਲ ਉਮਰ ਦੇ ਪੁਰਸ਼ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 19,300 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਹੋਣਗੇ। ਵਧੇਰੇ ਜਾਣਕਾਰੀ ਲਈ ਉਮੀਦਵਾਰ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕਰ ਸਕਦੇ ਹਨ।