ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 27 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ 28 ਜੁਲਾਈ 2026 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਵਾਇਬਰਾਕੌਸਟਿਕ ਪ੍ਰਾਈਵੇਟ ਲਿਮਿਟੇਡ ਵੱਲੋਂ ਫੋਰਕਲਿਫਟ ਡਰਾਈਵਰ, ਮੇਨਟੇਨੈਂਸ ਇਲੈਕਟ੍ਰੀਸ਼ੀਅਨ ਅਤੇ ਮਾਲੀ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਫੋਰਕਲਿਫਟ ਡਰਾਈਵਰ ਦੀ ਅਸਾਮੀ ਲਈ 18 ਤੋਂ 40 ਸਾਲ ਉਮਰ ਦੇ ਘੱਟੋ-ਘੱਟ ਇੱਕ ਸਾਲ ਦਾ ਤਜਰਬਾ ਰੱਖਣ ਵਾਲੇ ਉਮੀਦਵਾਰ ਯੋਗ ਹੋਣਗੇ, ਜਿਨ੍ਹਾਂ ਨੂੰ 18,000 ਤੋਂ 20,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਮੇਨਟੇਨੈਂਸ ਇਲੈਕਟ੍ਰੀਸ਼ੀਅਨ ਦੀ ਅਸਾਮੀ ਲਈ 18 ਤੋਂ 40 ਸਾਲ ਉਮਰ ਦੇ ਬਾਰਵੀਂ, ਆਈ.ਟੀ.ਆਈ. ਜਾਂ ਡਿਪਲੋਮਾ ਪਾਸ ਅਤੇ 3 ਤੋਂ 4 ਸਾਲ ਦਾ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਨੂੰ 15,000 ਤੋਂ 18,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦੇ ਨਾਲ ਇਨਸੈਂਟਿਵ ਵੀ ਦਿੱਤਾ ਜਾਵੇਗਾ। ਇਸੇ ਤਰ੍ਹਾਂ ਮਾਲੀ ਦੀ ਅਸਾਮੀ ਲਈ ਅੱਠਵੀਂ ਪਾਸ ਅਤੇ ਘੱਟੋ-ਘੱਟ ਇੱਕ ਸਾਲ ਦਾ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਦੀ ਲੋੜ ਹੈ, ਜਿਨ੍ਹਾਂ ਨੂੰ 15,000 ਤੋਂ 16,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਮੋਰਿੰਡਾ (ਜ਼ਿਲ੍ਹਾ ਰੂਪਨਗਰ) ਹੋਵੇਗਾ ਅਤੇ ਇੰਟਰਵਿਊ ਵਿੱਚ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈ ਸਕਣਗੇ। ਉਨ੍ਹਾਂ ਨੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਿਰਧਾਰਤ ਸਮੇਂ ‘ਤੇ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।