ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ 30 ਅਪ੍ਰੈਲ ਨੂੰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ 30 ਅਪ੍ਰੈਲ ਨੂੰ
ਰੂਪਨਗਰ, 28 ਅਪ੍ਰੈਲ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ 30 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਪ੍ਰੋਟਾਕ ਸਲਿਊਸ਼ਨਜ਼ ਕੰਪਨੀ ਵੱਲੋਂ ਟੈਲੀ-ਕਾਲਰ (ਪੇਟੀਐਮ ਐਮਡੀਐਚ ਪ੍ਰਕਿਰਿਆ) ਦੀਆਂ 100 ਅਸਾਮੀਆਂ ਲਈ ਬਾਰਵੀਂ ਅਤੇ ਇਸ ਤੋਂ ਵੱਧ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਤੇ ਚੁਣੇ ਜਾਣ ਵਾਲੇ ਫਰੈਸ਼ਰ ਉਮੀਦਵਾਰਾਂ ਨੂੰ 10,000 + 5 ਹਜ਼ਾਰ (ਪ੍ਰੋਤਸਾਹਨ ਪ੍ਰਦਰਸ਼ਨ ਦੇ ਅਧਾਰ ਤੇ) ਮਿਲੇਗਾ। ਤਜਰਬੇਕਾਰ ਉਮੀਦਵਾਰਾਂ ਨੂੰ 11 ਹਜ਼ਾਰ + 5 ਹਜ਼ਾਰ (ਪ੍ਰੋਤਸਾਹਨ ਪ੍ਰਦਰਸ਼ਨ ਦੇ ਅਧਾਰ ਤੇ) ਮਿਲੇਗਾ।
ਇਸ ਦੇ ਨਾਲ ਹੀ ਟੈਲੀ-ਕਾਲਰ (ਵੋਡਾਫੋਨ/ਆਈਡੀਆ) ਦੀਆਂ 150 ਅਸਾਮੀਆਂ ਲਈ ਬਾਰਵੀਂ ਅਤੇ ਇਸ ਤੋਂ ਵੱਧ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਫਰੈਸ਼ਰ ਉਮੀਦਵਾਰ ਨੂੰ 11,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਤਜਰਬੇਕਾਰ ਉਮੀਦਵਾਰ ਨੂੰ 12,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ।
ਟੈਲੀ-ਕਾਲਰ (ਚੋਲਮੰਡਲਮ ਪ੍ਰਕਿਰਿਆ) ਦੀਆਂ 50 ਅਸਾਮੀਆਂ ਲਈ ਬਾਰਵੀਂ ਅਤੇ ਇਸ ਤੋਂ ਵੱਧ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 10,000/- ਪ੍ਰਤੀ ਮਹੀਨਾ ਤਨਖਾਹ + 3 ਹਜ਼ਾਰ (ਪ੍ਰਦਰਸ਼ਨ ਪ੍ਰੋਤਸਾਹਨ ਅਧਾਰਤ) ਹੋਵੇਗਾ। ਇਨ੍ਹਾਂ ਅਸਾਮੀਆਂ ਲਈ ਉਮਰ ਸੀਮਾ 18 ਤੋਂ 34 ਸਾਲ ਹੈ।
ਟੈਲੀ-ਕਾਲਰ (ਜੀਪੀਆਈ ਪ੍ਰਕਿਰਿਆ) ਲਈ 30 ਅਸਾਮੀਆਂ ਦੀ ਭਰਤੀ ਲਈ ਦਸਵੀਂ ਅਤੇ ਇਸ ਤੋਂ ਵੱਧ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ 9,000/- ਪ੍ਰਤੀ ਮਹੀਨਾ + 1 ਹਜ਼ਾਰ (ਪ੍ਰਦਰਸ਼ਨ ਅਧਾਰਤ ਪ੍ਰੋਤਸਾਹਨ) ਮਿਲੇਗਾ। ਇਨ੍ਹਾਂ ਅਸਾਮੀ ਲਈ 18 ਤੋਂ 50 ਸਾਲ ਉਮਰ ਸੀਮਾ ਨਿਰਧਾਰਤ ਕੀਤੀ ਗਈ ਹੈ। ਨੌਕਰੀ ਕਰਨ ਦਾ ਸਥਾਨ ਮੋਹਾਲੀ ਹੋਵੇਗਾ। ਇਸ ਕੈਂਪ ਵਿੱਚ ਮਰਦ/ਔਰਤਾਂ ਦੋਵੇਂ ਹੀ ਭਾਗ ਲੈ ਸਕਦੇ ਹਨ।
ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 9877434522 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।