ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 5 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 5 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਰੂਪਨਗਰ, 28 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 5 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਮੁਥੂਟ ਮਾਈਕ੍ਰੋਫਿਨ ਲਿਮਿਟੇਡ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫਸਰ (ਫੀਲਡ ਵਰਕ) ਦੀਆਂ ਅਸਾਮੀਆਂ ਲਈ ਬਾਰਵੀਂ/ਗ੍ਰੈਜੂਏਸ਼ਨ ਪਾਸ 18 ਤੋਂ 30 ਸਾਲ (ਫਰੈਸ਼ਰ ਅਤੇ ਤਜਰਬੇਕਾਰ) ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਸ ਕੈਂਪ ਵਿੱਚ 5 ਉਮੀਦਵਾਰਾਂ ਦੀ ਚੋਣ ਹੋਈ। ਚੁਣੇ ਗਏ ਉਮੀਦਵਾਰਾਂ ਨੂੰ 15300/- ਪ੍ਰਤੀ ਮਹੀਨਾ ਤਨਖਾਹ (19103 ਸੀ.ਟੀ.ਸੀ) + ਪੀ.ਐੱਫ ਅਤੇ ਈ.ਐਸ.ਆਈ.ਸੀ + ਪੈਟਰੋਲ ਖਰਚਾ + ਪ੍ਰੋਤਸਾਹਨ + ਸੀ.ਯੂ.ਸੀ ਸਿਮ+ਹੋਰ ਲਾਭ ਮਿਲਣਗੇ। ਨੌਕਰੀ ਦਾ ਸਥਾਨ ਅਨੰਦਪੁਰ ਸਾਹਿਬ, ਸਰਹਿੰਦ, ਖਰੜ,ਰਾਜਪੁਰਾ, ਡੇਰਾਬੱਸੀ, ਰੂਪਨਗਰ, ਮੋਰਿੰਡਾ ਹੈ।

ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ।