ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 11 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 11 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਰੂਪਨਗਰ, 04 ਜੁਲਾਈ:: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਨਿਰੰਤਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ 04 ਜੁਲਾਈ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 22 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 11 ਉਮੀਦਵਾਰਾਂ ਦੀ ਵੱਖ-ਵੱਖ ਅਸਾਮੀਆਂ ਦੇ ਲਈ ਨੌਕਰੀ ਲਈ ਚੋਣ ਕੀਤੀ ਗਈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਰਿਲਾਇੰਸ ਨਿਪੁੰਨ ਲਾਈਫ ਇੰਸ਼ੋਰੈਂਸ ਕੰਪਨੀ ਲਿਮਟਿਡ ਵੱਲੋਂ ਵਿਕਾਸ ਪ੍ਰਬੰਧਕ ਦੀਆਂ 8 ਅਸਾਮੀਆਂ ਲਈ ਗ੍ਰੈਜੂਏਟ ਪਾਸ 25 ਤੋਂ 45 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਉਨ੍ਹਾਂ ਅੱਗੇ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 2.40 ਲੱਖ ਤੋਂ 7
ਲੱਖ ਪ੍ਰਤੀ ਸਾਲ ਤਨਖਾਹ ਮਿਲੇਗੀ। ਇਸੇ ਤਰ੍ਹਾਂ ਬੀਮਾ ਪ੍ਰਬੰਧਕ ਦੀਆਂ 5 ਅਸਾਮੀਆਂ ਲਈ 25 ਤੋਂ 45 ਸਾਲ ਦੀ ਉਮਰ ਦੇ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 1.80 ਲੱਖ ਰੁਪਏ ਤਨਖਾਹ ਮਿਲੇਗੀ। ਚੁਣੇ ਗਏ ਉਮੀਦਵਾਰਾਂ ਦੀ ਪੋਸਟਿੰਗ ਰੂਪਨਗਰ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਪੁਰਸ਼/ਔਰਤ ਦੋਵੇਂ ਹੀ ਭਾਗ ਲੈ ਸਕਦੇ ਸਨ।
ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਆਯੋਜਿਤ ਕੀਤੇ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਲਾਭ ਲੈਣ।