ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 7 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 7 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਰੂਪਨਗਰ, 29 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 29 ਅਗਸਤ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਗਿਆ ਜਿਸ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 07 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਵਿਗੀ ਕੰਪਨੀ ਵੱਲੋਂ ਡਿਲੀਵਰੀ ਐਗਜ਼ੀਕਿਊਟਿਵ (ਫੁੱਲ-ਟਾਈਮ/ਪਾਰਟ-ਟਾਈਮ) ਦੀਆਂ 100 ਅਸਾਮੀਆਂ ਲਈ ਘੱਟੋ-ਘੱਟ ਅੱਠਵੀਂ ਪਾਸ 18 ਤੋਂ 50 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਸ ਕੈਂਪ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ 25,000 ਤੋਂ 35,000 ਪ੍ਰਤੀ ਮਹੀਨਾ (ਪ੍ਰਦਰਸ਼ਨ ਦੇ ਅਧਾਰ ਤੇ) ਤਨਖਾਹ ਮਿਲੇਗੀ। ਨੌਕਰੀ ਕਰਨ ਦਾ ਸਥਾਨ ਰੂਪਨਗਰ, ਮੋਹਾਲੀ, ਖਰੜ, ਨੰਗਲ, ਮੋਰਿੰਡਾ, ਐਸਬੀਐਸ ਨਗਰ ਹੈ।