ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 30 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 31 ਅਕਤੂਬਰ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਡਿਜੀਟੈੱਕ ਕੰਪਨੀ ਨੂੰ ਸਰਕਾਰੀ ਅਦਾਰਿਆਂ ਵਿੱਚ ਟੈਲੀ ਕਾਲਿੰਗ ਲਈ ਟੈਲੀਕਾਲਰ ਦੀਆਂ 50 ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 12,000/- ਤੋਂ 15,000/- ਤੱਕ ਤਨਖਾਹ ਮਿਲੇਗੀ। ਇਸ ਅਸਾਮੀ ਤੇ ਇੰਟਰਵਿਉ ਦੇਣ ਲਈ ਘੱਟੋ ਘੱਟ ਬਾਰਵੀ ਪਾਸ, (ਪੰਜਾਬੀ ਪੜ੍ਹਨੀ ਤੇ ਬੋਲਣੀ ਜਰੂਰ ਆਉਂਦੀ ਹੋਵੇ) ਵਿੱਦਿਅਕ ਯੋਗਤਾ ਦੀ ਮੰਗ ਕੀਤੀ ਗਈ ਹੈ। ਨੌਕਰੀ ਕਰਨ ਦਾ ਸਥਾਨ ਮੋਹਾਲੀ ਹੈ। ਉਮੀਦਵਾਰ ਦੀ ਉਮਰ 18-30 ਸਾਲ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ 31 ਅਕਤੂਬਰ 2025 ਨੂੰ ਗਰਾਊਂਡ ਫਲੋਰ, ਡੀਸੀ ਕੰਪਲੈਕਸ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਹੈਲਪਲਾਈ ਨੰਬਰ 01881-222104 ਤੇ ਕਿਸੇ ਵੀ ਦਫ਼ਤਰੀ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।