ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 29 ਦਸੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 30 ਦਸੰਬਰ 2025 ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਹੈਲਥ ਕੈਪਸ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਮਸ਼ੀਨ ਆਪਰੇਟਰ ਦੀਆਂ 20 ਅਸਾਮੀਆਂ ਲਈ ਬਾਰਵੀਂ/ਆਈ.ਟੀ.ਆਈ. (ਕੋਈ ਵੀ ਗ੍ਰੇਡ) ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 13000/- (ਸੀ.ਟੀ.ਸੀ) ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਸਹਾਇਕ ਦੀਆਂ 12 ਅਸਾਮੀਆਂ ਲਈ ਅੱਠਵੀਂ ਪਾਸ 18 ਤੋਂ 30 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 11,500/- ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਪੀ.ਐਫ. + ਈ.ਐਸ.ਆਈ. ਦੀ ਕਟੌਤੀ ਕੀਤੀ ਜਾਵੇਗੀ। ਕੰਪਿਊਟਰ ਆਪ੍ਰੇਟਰ ਦੀਆਂ 5 ਅਸਾਮੀਆਂ ਲਈ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਪੀ.ਐੱਫ ਅਤੇ ਈ.ਐਸ.ਆਈ ਦੀ ਕਟੌਤੀ ਕੀਤੀ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਦੀ ਨੌਕਰੀ ਦਾ ਸਥਾਨ ਫਤਿਹਪੁਰ, ਮਾਜਰੀ ਜੱਟਾਂ, ਐਸ.ਬੀ.ਐਸ ਨਗਰ ਹੋਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਬਰਗਰ ਕਿੰਗ ਕੰਪਨੀ ਵੱਲੋਂ ਖਾਲੀ ਅਸਾਮੀਆਂ ਦੀ ਭਰਤੀ ਲਈ ਉਮੀਦਵਾਰਾਂ ਦੀ ਆਨਲਾਈਨ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਹਾਊਸਕੀਪਰ ਦੀਆਂ 10 ਅਸਾਮੀਆਂ ਦੀ ਭਰਤੀ ਲਈ ਪੰਜਵੀਂ ਤੋਂ ਬਾਰਵੀਂ ਪਾਸ ਉਮੀਦਵਾਰਾਂ ਅਤੇ ਕਰੂ ਮੈਂਬਰ ਦੀਆਂ 10 ਅਸਾਮੀਆਂ ਦੀ ਭਰਤੀ ਲਈ ਦਸਵੀਂ ਜਾਂ ਬਾਰਵੀਂ ਜਾਂ ਗ੍ਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਰੋਜ਼ਾਨਾਂ 9 ਘੰਟੇ ਕੰਮ ਕਰਨਾ ਹੋਵੇਗਾ ਅਤੇ 9500/- ਪ੍ਰਤੀ ਮਹੀਨਾ (3 ਮਹੀਨਿਆਂ ਲਈ) ਉਸ ਤੋਂ ਬਾਅਦ 10500/- ਪ੍ਰਤੀ ਮਹੀਨਾ ਤਨਖਾਹ ਅਤੇ ਪੀ.ਪੀ.ਐੱਫ ਅਤੇ ਈ.ਐਸ.ਆਈ ਦੀ ਕਟੌਤੀ ਕੀਤੀ ਜਾਵੇਗੀ। ਕੰਪਨੀ ਵੱਲੋਂ ਰੋਜ਼ਾਨਾਂ 1 ਵਾਰ ਦਾ ਖਾਣਾ ਮੁਫ਼ਤ ਦਿੱਤਾ ਜਾਵੇਗਾ। ਉਮੀਦਵਾਰ ਦੀ ਉਮਰ 18 ਤੋਂ 26 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਨੌਕਰੀ ਕਰਨ ਦਾ ਸਥਾਨ ਕੁਰਾਲੀ ਹੈ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਔਰਤਾਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ 01881-222104 ਤੇ ਸੰਪਰਕ ਕੀਤਾ ਜਾ ਸਕਦਾ ਹੈ।