ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 21 ਮਾਰਚ ਨੂੰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 21 ਮਾਰਚ ਨੂੰ
ਸਾਂਝੀ ਸਿੱਖੀਆ ਫਾਊਂਡੇਸ਼ਨ (ਐਨਜੀਓ) ਵੱਲੋਂ ਫੈਲੋਸ਼ਿਪ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ
ਰੂਪਨਗਰ, 19 ਮਾਰਚ: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਕੈਂਪ 21 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਾਂਝੀ ਸਿੱਖੀਆ ਫਾਊਂਡੇਸ਼ਨ (ਐਨਜੀਓ) ਵੱਲੋਂ ਫੈਲੋਸ਼ਿਪ (2 ਸਾਲਾਂ ਦੀ ਲਈ) ਦੀਆਂ ਅਸਾਮੀਆਂ ਲਈ ਕੋਈ ਵੀ ਗ੍ਰੈਜੂਏਟ ਜਾਂ ਗ੍ਰੈਜੂਏਸ਼ਨ ਦੇ ਆਖਰੀ ਸਮੈਸਟਰ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੀ ਇੰਟਰਵਿਊ ਲਈ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਅਸਾਮੀ ਲਈ ਉਮੀਦਵਾਰ ਹਿੰਦੀ/ਪੰਜਾਬੀ ਭਾਸ਼ਾਵਾਂ ਦਾ ਗਿਆਨ ਰੱਖਦਾ ਹੋਵੇ। ਉਮੀਦਵਾਰ ਦੀ ਉਮਰ ਸੀਮਾ 20 ਸਾਲ ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ। ਚੁਣੇ ਜਾਣ ਵਾਲੇ ਉਮੀਦਵਾਰ ਨੂੰ ਪਹਿਲੇ ਸਾਲ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਦੂਜੇ ਸਾਲ ਲਈ 22,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਈਐਸਆਈ/ਈਪੀਐਫ ਦੀ ਕਟੌਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਨੌਕਰੀ ਕਰਨ ਦਾ ਸਥਾਨ ਰੋਪੜ/ਫਤਿਹਗੜ੍ਹ ਸਾਹਿਬ/ਬਠਿੰਡਾ ਹੈ। ਇਨ੍ਹਾਂ ਅਸਾਮੀਆਂ ਲਈ ਪੁਰਸ਼/ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 8283874719 ਤੇ ਸੰਪਰਕ ਕੀਤਾ ਜਾ ਸਕਦਾ ਹੈ।