ਬੰਦ ਕਰੋ

ਜ਼ਿਲ੍ਹੇ ਦੇ ਕਟਲੀ ਅਤੇ ਪਪਰਾਲਾ ਪਿੰਡ ਦੀਆਂ ਪੰਚਾਇਤਾਂ ਦਾ ਦਿੱਲੀ ਵਿਖੇ ਰਾਸ਼ਟਰਪਤੀ ਵਲੋਂ ਹੋਵੇਗਾ ਸਨਮਾਨ 

ਪ੍ਰਕਾਸ਼ਨ ਦੀ ਮਿਤੀ : 10/03/2026
The Panchayats of Katli and Paprala villages of the district will be honoured by the President in Delhi.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 

ਜ਼ਿਲ੍ਹੇ ਦੇ ਕਟਲੀ ਅਤੇ ਪਪਰਾਲਾ ਪਿੰਡ ਦੀਆਂ ਪੰਚਾਇਤਾਂ ਦਾ ਦਿੱਲੀ ਵਿਖੇ ਰਾਸ਼ਟਰਪਤੀ ਵਲੋਂ ਹੋਵੇਗਾ ਸਨਮਾਨ 

ਰੂਪਨਗਰ, 10 ਮਾਰਚ: ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮੁੱਖ ਮਹਿਮਾਨਾਂ ਵਿੱਚ ਜ਼ਿਲ੍ਹਾ ਰੂਪਨਗਰ ਦੇ ਪਿੰਡ ਕਟਲੀ ਅਤੇ ਪਪਰਾਲਾ ਦੇ ਪਾਣੀ ਦੀ ਕਮੇਟੀ ਵਿਚੋਂ ਮਹਿਲਾ ਸਰਪੰਚ ਸ਼੍ਰੀਮਤੀ ਗੁਰਪ੍ਰੀਤ ਕੌਰ ਅਤੇ ਸ਼੍ਰੀਮਤੀ ਜਸਵੰਤ ਕੌਰ ਨੂੰ ਸਮਾਗਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ, ਇਸ ਪ੍ਰੋਗਰਾਮ ਵਿੱਚ ਦੇਸ਼ ਦੇ ਰਾਸ਼ਟਰੀਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਵਲੋਂ ਪੰਚਾਇਤਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ। ਇਨ੍ਹਾਂ ਪੰਚਾਇਤਾਂ ਨੂੰ ਪਾਣੀ ਦੀ ਟੈਂਕੀ ਦਾ ਵਧੀਆਂ ਰੱਖ ਰਖਾਵ ਅਤੇ ਸੇਵਾਵਾਂ ਦੇਣ ਵਜੋਂ ਸਮਾਗਮ ਵਿੱਚ ਸੱਦਾ ਪੱਤਰ ਦਿੱਤਾ ਗਿਆ ਹੈ। 

ਇਸ ਸਬੰਧੀ ਪਿੰਡ ਕਟਲੀ ਦੇ ਸਰਪੰਚ ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪਿੰਡ ਦੀ ਜਲ ਸਪਲਾਈ ਸਕੀਮ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ ਅਤੇ ਪਿੰਡ ਵਿੱਚ ਮਹੀਨਾਵਾਰ ਮੀਟਿੰਗ ਵੀ ਕੀਤੀ ਜਾਂਦੀ ਹੈ। 

ਪਿੰਡ ਪਪਰਾਲਾ ਦੇ ਸਰਪੰਚ ਸ਼੍ਰੀਮਤੀ ਜਸਵੰਤ ਕੌਰ ਨੇ ਕਿਹਾ ਕਿ ਪਿੰਡ ਦੀ ਪਾਣੀ ਦੀ ਕਮੇਟੀ ਵਲੋਂ ਅਣਥਕ ਯਤਨ ਕੀਤੇ ਗਏ ਹਨ ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ ਅਤੇ ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਰੱਖ ਰਖਾਵ ਖਾਤੇ ਵਿੱਚ 16.00 ਲੱਖ ਰੁਪਏ ਦੀ ਰਾਸ਼ੀ ਜਮ੍ਹਾਂ ਹੈ। 

ਇਸ ਮੌਕੇ ਦੋਨੌ ਮਹਿਲਾ ਸਰਪੰਚਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਧੰਨਵਾਦੀ ਹਾਂ ਕਿ ਜਿਹਨਾਂ ਨੇ ਸਾਨੂੰ ਵੱਡਾ ਮਾਣ ਬਖਸ਼ ਕੇ ਮਹਿਲਾ ਅੰਤਰ ਰਾਸ਼ਟਰੀ ਦਿਵਸ ਮੌਕੇ ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਸ਼ਾਮਿਲ ਹੋਣ ਲਈ ਚੁਣਿਆ ਗਿਆ ਹੈ।