ਜ਼ਿਲ੍ਹੇ ਵਿੱਚ ਅਮਨ ਅਤੇ ਸ਼ਾਂਤੀਪੂਰਵਕ ਚੋਣਾਂ ਮੁਕੰਮਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ – ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹੇ ਵਿੱਚ ਅਮਨ ਅਤੇ ਸ਼ਾਂਤੀਪੂਰਵਕ ਚੋਣਾਂ ਮੁਕੰਮਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ – ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ
ਅਤਿ ਸੰਵੇਦਨਸ਼ੀਲ, ਸੰਵੇਦਨਸ਼ੀਲ ਅਤੇ ਗੈਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਬਾਰੇ ਦਿੱਤੀ ਜਾਣਕਾਰੀ
ਰੂਪਨਗਰ, 12 ਦਸੰਬਰ: ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਰੂਪਨਗਰ ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿੱਚ ਜਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਮਿਤੀ 14 ਦਸੰਬਰ 2025 ਨੂੰ ਹੋਣ ਜਾ ਰਹੀਆਂ ਹਨ ਅਤੇ ਚੋਣਾਂ ਦੀ ਗਿਣਤੀ ਮਿਤੀ 17 ਦਸੰਬਰ 2025 ਨੂੰ ਹੋਣੀ ਹੈ।
ਉਨ੍ਹਾਂ ਦੱਸਿਆ ਕਿ ਇਸ ਲਈ ਜ਼ਿਲ੍ਹਾ ਰੂਪਨਗਰ ਦੇ ਰੂਰਲ ਏਰੀਏ ਵਿੱਚ ਕੁੱਲ 611 (ਬਲਾਕ ਨੰਗਲ 83, ਸ੍ਰੀ ਅਨੰਦਪੁਰ ਸਾਹਿਬ 111, ਨੂਰਪੁਰ ਬੇਦੀ 135, ਰੂਪਨਗਰ 88, ਮੋਰਿੰਡਾ 101 ਅਤੇ ਸ੍ਰੀ ਚਮਕੌਰ ਸਾਹਿਬ 93) ਪੋਲਿੰਗ ਸਟੇਸ਼ਨ ਅਤੇ 676 ਪੋਲਿੰਗ ਬੂਥਾਂ ਤੇ ਵੋਟਾਂ ਪਾਈਆਂ ਜਾਣੀਆਂ ਹਨ।
ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 13 ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਹਨ ਜਿਨ੍ਹਾਂ ਵਿੱਚ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ 07, ਨੂਰਪੁਰ ਬੇਦੀ ਦੇ 05 ਅਤੇ ਮੋਰਿੰਡਾ ਦਾ 01 ਪੋਲਿੰਗ ਸਟੇਸ਼ਨ ਸ਼ਾਮਿਲ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 128 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਹਨ ਜਿਨ੍ਹਾਂ ਵਿੱਚ ਬਲਾਕ ਨੰਗਲ ਦੇ 19, ਸ੍ਰੀ ਅਨੰਦਪੁਰ ਸਾਹਿਬ ਦੇ 23, ਨੂਰਪੁਰ ਬੇਦੀ ਦੇ 22, ਰੂਪਨਗਰ ਦੇ 18, ਮੋਰਿੰਡਾ ਦੇ 25 ਅਤੇ ਸ੍ਰੀ ਚਮਕੌਰ ਸਾਹਿਬ ਦੇ 21 ਪੋਲਿੰਗ ਸਟੇਸ਼ਨ ਸ਼ਾਮਿਲ ਹਨ।
ਗੈਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੇ ਬਾਰੇ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 470 ਗੈਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਹਨ ਜਿਨ੍ਹਾਂ ਵਿੱਚ ਬਲਾਕ ਨੰਗਲ ਦੇ 64, ਸ੍ਰੀ ਅਨੰਦਪੁਰ ਸਾਹਿਬ ਦੇ 81, ਨੂਰਪੁਰ ਬੇਦੀ ਦੇ 108, ਰੂਪਨਗਰ ਦੇ 70, ਮੋਰਿੰਡਾ ਦੇ 75 ਅਤੇ ਸ੍ਰੀ ਚਮਕੌਰ ਸਾਹਿਬ ਦੇ 72 ਪੋਲਿੰਗ ਸਟੇਸ਼ਨ ਹਨ।
ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਇਨ੍ਹਾਂ ਪੋਲਿੰਗ ਸਟੇਸ਼ਨਾਂ ਤੇ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅਮਨ ਅਤੇ ਸ਼ਾਂਤੀਪੂਰਵਕ ਚੋਣਾਂ ਮੁਕੰਮਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ।