ਬੰਦ ਕਰੋ

ਜਿਲ੍ਹਾ ਪੁਲਿਸ ਵਲੋਂ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 450 ਗ੍ਰਾਮ ਹੈਰੋਈਨ, 5500/- ਰੁਪਏ ਡਰੱਗ ਮਨੀ ਤੇ 9 ਗ੍ਰਾਮ ਤੋ ਵੱਧ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ

ਪ੍ਰਕਾਸ਼ਨ ਦੀ ਮਿਤੀ : 26/04/2025
Rupnagar Police seizes 450 grams of heroin from 2 persons

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜਿਲ੍ਹਾ ਪੁਲਿਸ ਵਲੋਂ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 450 ਗ੍ਰਾਮ ਹੈਰੋਈਨ, 5500/- ਰੁਪਏ ਡਰੱਗ ਮਨੀ ਤੇ 9 ਗ੍ਰਾਮ ਤੋ ਵੱਧ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ

ਰੂਪਨਗਰ, 26 ਅਪ੍ਰੈਲ: ਸ੍ਰੀ ਸ਼ੁਭਮ ਅਗਰਵਾਲ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ *ਯੁੱਧ ਨਸ਼ਿਆ ਵਿਰੁੱਧ* ਤਹਿਤ ਜਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 450 ਗ੍ਰਾਮ ਹੈਰੋਈਨ, 5500/- ਰੁਪਏ ਡਰੱਗ ਮਨੀ ਅਤੇ 9 ਗ੍ਰਾਮ ਤੋ ਵੱਧ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਥਾਣਾ ਨੰਗਲ ਵੱਲੋ ਪ੍ਰਿੰਸ ਰਾਣਾ ਵਾਸੀ ਪਿੰਡ ਭਲਾਣ ਥਾਣਾ ਨੰਗਲ ਅਤੇ ਸਾਹਿਬ ਸਿੰਘ ਵਾਸੀ ਪਿੰਡ ਬੀਨੇਵਾਲ ਥਾਣਾ ਗੜਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 450 ਗ੍ਰਾਮ ਹੈਰੋਈਨ ਅਤੇ 5500/- ਰੁਪਏ (ਡਰੱਗ ਮਨੀ) ਬ੍ਰਾਮਦ ਕੀਤੀ ਗਈ।

ਇਸੇ ਤਰ੍ਹਾਂ ਥਾਣਾ ਸਦਰ ਮੋਰਿੰਡਾ ਵੱਲੋ ਸੁਖਵਿੰਦਰ ਸਿੰਘ ਉਰਫ ਹਨੀ ਵਾਸੀ ਪਿੰਡ ਕਾਈਨੌਰ ਥਾਣਾ ਸਦਰ ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 9 ਗ੍ਰਾਮ ਤੋ ਵੱਧ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।