ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ, ਮੋਰਿੰਡਾ ਵਿਖੇ ਲੜਕੀਆਂ/ਔਰਤਾਂ ਲਈ ਲਗਾਇਆ ਗਿਆ ਵਿਸ਼ੇਸ਼ ਰੋਜ਼ਗਾਰ ਮੇਲਾ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ, ਮੋਰਿੰਡਾ ਵਿਖੇ ਲੜਕੀਆਂ/ਔਰਤਾਂ ਲਈ ਲਗਾਇਆ ਗਿਆ ਵਿਸ਼ੇਸ਼ ਰੋਜ਼ਗਾਰ ਮੇਲਾ
ਰੋਜ਼ਗਾਰ ਮੇਲੇ ਵਿਂਚ 329 ਲੜਕੀਆਂ/ਔਰਤਾਂ ਨੇ ਭਾਗ ਲਿਆ ਜਿਨ੍ਹਾਂ ਚੋ 117 ਦੀ ਚੋਣ ਹੋਈ
ਮੋਰਿੰਡਾ, 6 ਸਤੰਬਰ: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ, ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ, ਰੂਪਨਗਰ ਦੇ ਸਹਿਯੋਗ ਨਾਲ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ, ਮੋਰਿੰਡਾ ਵਿਖੇ ਲੜਕੀਆਂ ਲਈ ਵਿਸ਼ੇਸ਼ ਰੋਜਗਾਰ ਮੇਲਾ ਲਗਾਇਆ ਗਿਆ।
ਇਸ ਰੋਜਗਾਰ ਮੇਲੇ ਵਿਚ ਐਮ.ਐਲ.ਏ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੱਲੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਗਈ।
ਇਸ ਮੌਕੇ ਡਾ. ਚਰਨਜੀਤ ਸਿੰਘ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਨੇ ਮੌਕੇ ਤੇ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਰੋਜ਼ਗਾਰ ਮੇਲੇ ਹੋਰ ਥਾਵਾਂ ਤੇ ਵੀ ਆਯੋਜਿਤ ਕੀਤੇ ਜਾਣ ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਲਾਭ ਮਿਲ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲਾ ਉਚੇਚੇ ਤੌਰ ਤੇ ਲੜਕੀਆਂ ਲਈ ਲਗਾਇਆ ਗਿਆ ਹੈ ਜਿਸ ਵਿੱਚ 16 ਪ੍ਰਾਈਵੇਟ ਕੰਪਨੀਆ ਐਕਸਿਸ ਬੈਂਕ, ਚੈਕ ਮੇਟ ਸਕਿਓਰਿਟੀ, ਵਰਧਮਾਨ, ਰਿਲਾਇੰਸ ਨਿਪੁੰਨ, ਐੱਚ.ਡੀ.ਐੱਸ.ਸੀ, ਆਰ.ਐਸ ਮੈਨਪਾਵਰ, ਕੋਟੈਕ ਮਹਿੰਦਰਾ ਬੈਂਕ,ਸਟਾਰ ਹੈੱਲਥ ਇੰਸ਼ੋਰੈਂਸ, ਭਾਰਤੀ ਏਅਰਟੈੱਲ, ਆਈ.ਸੀ.ਆਈ.ਸੀ.ਆਈ ਬੈਂਕ, ਏਜ਼ਾਈਲ ਹਰਬਲ, ਏਰੀਅਲ ਟੈਲੀਕਾਮ, ਐਸ.ਐਮ.ਐਲ ਸਵਰਾਜ ਮਾਜ਼ਦਾ, ਯੂਨੀਵਰਸਲ ਇੰਟਰਨੈਸ਼ਨਲ, ਐਸ.ਬੀ.ਆਈ.ਲਾਈਫ ਇੰਸ਼ੋਰੈਂਸ ਆਦਿ ਵੱਖ-ਵੱਖ ਕੰਪਨੀਆਂ ਵੱਲੋਂ ਸੇਲਜ਼ ਅਫਸਰ, ਡਿਵੈਲਪਮੈਂਟ ਮੈਨੇਜਰ, ਇੰਸ਼ੋਰੈਂਸ ਮੈਨੇਜਰ, ਰਿਲੇਸ਼ਨਸ਼ਿਪ ਐਗਜੀਕਿਊਟਿਵ, ਵੈਲਨੈਸ ਅਡਵਾਈਜ਼ਰ ਅਤੇ ਡਾਟਾ ਐਂਟਰੀ ਓਪਰੇਟਰ ਦੀਆਂ ਅਸਾਮੀਆਂ ਲਈ ਯੋਗ ਊਮੀਦਵਾਰਾਂ ਦੀ ਚੋਣ ਕੀਤੀ ਗਈ।
ਇਸ ਰੋਜ਼ਗਾਰ ਮੇਲੇ ਵਿੱਚ 329 ਪ੍ਰਾਰਥੀਆਂ ਨੇ ਭਾਗ ਲਿਆ ਅਤੇ 117 ਪ੍ਰਾਰਥੀਆਂ ਦੀ ਚੋਣ ਹੋਈ ਅਤੇ 53 ਨੂੰ ਸ਼ਾਰਟਲਿਸਟ ਕੀਤਾ ਗਿਆ। ਚੁਣੇ ਗਏ ਪ੍ਰਾਰਥੀਆਂ ਨੂੰ ਯੋਗਤਾ ਅਨੁਸਾਰ 10 ਹਜ਼ਾਰ ਤੋਂ 30 ਹਜ਼ਾਰ ਤੱਕ ਸੈਲਰੀ ਪੈਕਜ ਮਿਲੇਗਾ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਰੋਜ਼ਗਾਰ ਮੇਲੇ ਵਿੱਚ ਸਵੈ ਰੋਜਗਾਰ ਨਾਲ ਸਬੰਧਤ ਵਿਭਾਗ ਮੈਨੇਜਰ ਲੀਡ ਬੈਂਕ , ਜਨਰਲ ਮੈਨੇਜਰ, ਜਿਲਾ ਉਦਯੋਗ ਕੇਂਦਰ, ਜਿਲ੍ਹਾ ਮੈਨੇਜਰ, ਐਸ.ਸੀ ਕਾਰਪੋਰੇਸ਼ਨ, ਜਿਲਾ ਪ੍ਰੋਗਰਾਮ ਅਫਸਰ, ਜਿਲ੍ਹਾ ਮੈਨੇਜਰ, ਬੈਕਫਿਨਕੋ ਵੱਲੋਂ ਸਵੈ ਰੋਜਗਾਰ ਸਕੀਮਾਂ ਸਬੰਧੀ ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਸਕੀਮਾਂ ਦਾ ਲਾਭ ਲੈਣ ਸਬੰਧੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਦੱਸਿਆ ਗਿਆ।
ਇਸ ਮੌਕੇ ਸੁਖਪਾਲ ਸਿੰਘ, ਪੀ.ਸੀ.ਐਸ, ਐਸ.ਡੀ.ਐਮ, ਸ਼ਰੂਤੀ ਸਰਮਾਂ, ਜਿਲ੍ਹਾ ਪ੍ਰੋਗਰਾਮ ਅਫਸਰ, ਡਾ: ਪੁਸ਼ਪਿੰਦਰ ਕੌਰ, ਪ੍ਰਿੰਸੀਪਲ, ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ, ਮੋਰਿੰਡਾ ਨੇ ਰੋਜਗਾਰ ਮੇਲੇ ਵਿੱਚ ਚੁਣੇ ਗਏ ਪ੍ਰਾਰਥੀਆਂ ਨੂੰ ਵਧਾਈ ਦਿੱਤੀ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਊਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦਾ ਜ਼ਰੂਰ ਲਾਭ ਉਠਾਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰ: 8557010066 ਤੇ ਸਪੰਰਕ ਕਰ ਸਕਦੇ ਹਨ।