ਬੰਦ ਕਰੋ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ

ਪ੍ਰਕਾਸ਼ਨ ਦੀ ਮਿਤੀ : 21/10/2021
Rozgar Mela Rupnagar.

ਜਿਲਾ ਲੋਕ ਸੰਪਰਕ ਦਫ਼ਤਰ ਰੂਪਨਗਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ

ਰੂਪਨਗਰ 19 ਅਕਤੂਬਰ

ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਅਤੇ ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਅਤੇ ਸ੍ਰੀਮਤੀ ਦੀਪਸ਼ਿਖਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ਓ. ਡੀ.ਬੀ.ਈ.ਈ. ਵਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਇਸੇ ਮੁਹਿੰਮ ਤਹਿਤ ਹੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅਜ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 10ਵੀਂ, 12ਵੀਂ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਪ੍ਰਾਰਥੀਆਂ ਲਈ ਇੰਟਰਵਿਊ ਰੱਖੀ ਗਈ ਸੀ। ਇਸ ਕੈਂਪ ਵਿੱਚ ਯੂਨੀਵਰਸ ਇੰਟਰਨੈਸ਼ਨਲ ਕੰਪਨੀ ਦੇ ਨਿਯੋਜਕਾਂ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਇਸ ਇੰਟਰਵਿਊ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਮੈਨੇਜਰ, ਅਸਿਸਟੈਂਟ ਮੈਨੇਜਰ, ਮੈਨੇਜਮੈਂਟ ਟਰੇਨਰ ਅਤੇ ਆਫਿਸ ਸਟਾਫ਼ ਦੀਆਂ ਅਸਾਮੀਆਂ ਲਈ ਜਿਲ੍ਹਾ ਰੂਪਨਗਰ ਦੇ 75 ਪ੍ਰਾਰਥੀਆਂ ਵੱਲੋਂ ਇਸ ਇੰਟਰਵਿਊ ਵਿੱਚ ਹਿੱਸਾ ਲਿਆ ਗਿਆ ਅਤੇ 61 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸ਼ਾਰਟਲਿਸਟ ਤੋਂ ਬਾਅਦ ਸਿਲੈਕਸ਼ਨ ਦੀ ਅਗਲੀ ਪ੍ਰਕਿਰਿਆ ਅਗਲੇ ਹਫ਼ਤੇ ਮੁਕੰਮਲ ਕਰ ਲਈ ਜਾਵੇਗੀ, ਜਿਸ ਸਬੰਧੀ ਸ਼ਾਰਟਲਿਸਟ ਕੀਤੇ ਗਏ ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸੂਚਿਤ ਕਰ ਦਿੱਤਾ ਗਿਆ ਸੀ।

ਇਸ ਦੇ ਨਾਲ ਹੀ ਸ੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਫ਼ਸਰ ਵੱਲੋਂ ਇੰਟਰਵਿਊ ਦੌਰਾਨ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੀ ਵੈਬਸਾਈਟ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਜਿਲ੍ਹਾ ਬਿਊਰੋ ਵੱਲੋਂ ਲਗਾਏ ਜਾਣ ਵਾਲੇ ਪਲੇਸਮੈਂਟਾਂ ਕੈਂਪਾਂ ਵਿੱਚ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕਰ ਸਕਦੇ ਹਨ।